ਕੋਟ ਈਸੇ ਖਾਂ, 5 ਮਾਰਚ (ਜਗਰਾਜ ਲੋਹਾਰਾ) – ਨਸ਼ਾ ਤਸਕਰੀ ਲਈ ਜ਼ਿਲ੍ਹਾ ਮੋਗਾ ਦਾ ਦੇ ਚਰਚਿਤ ਪਿੰਡ ਦੌਲੇਵਾਲਾ ਮਾਇਰ ‘ਚ ਮਾਲ ਵਿਭਾਗ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਨਾਲ ਲੈ ਕੇ ਕਈ ਸੰਪਤੀਆਂ ਜਿਨ੍ਹਾਂ ਵਿੱਚ ਮਕਾਨ ਤੇ ਜ਼ਮੀਨਾਂ ਸ਼ਾਮਲ ਹਨ, ਜ਼ਬਤ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਦੌਲੇਵਾਲਾ ਮਾਇਰ ਸਮੇਤ ਕੁਝ ਹੋਰ ਨੇੜਲੇ ਇਲਾਕਿਆਂ ‘ਚ ਪੂਰੀ ਕਾਰਵਾਈ ਮੁਕੰਮਲ ਕਰਨ ਉਪਰੰਤ ਪ੍ਰਸ਼ਾਸਨ ਵੱਲੋਂ 25 ਦੇ ਕਰੀਬ ਸੰਪਤੀਆਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਡੀ.ਐੱਸ.ਪੀ ਯਾਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੁਲੀਸ ਵੱਲੋਂ ਨਸ਼ਾ ਤਸਕਰੀ ਨੂੰ ਜੜ੍ਹੋਂ ਪੁੱਟਣ ਲਈ ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ ਹਨ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹਰ ਉਹ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਨਾਲ ਨਸ਼ੇ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ ਤੇ ਉਹ ਇਸ ਅਭਿਆਨ ਵਿੱਚ ਕਾਫੀ ਹੱਦ ਤੱਕ ਸਫਲ ਹੋਏ ।