ਧਰਮਕੋਟ ( ਜਗਰਾਜ ਲੋਹਾਰਾ, ਰਿੱਕੀ ਕੈਲਵੀ) ਨਸ਼ਾ ਮੁਕਤ ਸਮਾਜ ਦੀ ਸਰਜਨਾਂ ਲਈ ਲੋਕਾਂ ਅਤੇ ਪੁਲਿਸ ਦਾ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਧਰਮਕੋਟ ਦੇ ਨਵ ਨਿਯੁਕਤ ਐੱਸ ਐੱਚ ਓ ਗੁਰਜਿੰਦਰ ਪਾਲ ਸਿੰਘ ਸੇਖੋਂ ਨੇ ਅੱਜ ਦੀ ਅਵਾਜ਼ ਨਾਲ ਗੱਲਬਾਤ ਕਰਦੇ ਹੋਏ ਕੀਤਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਤੇ ਐੱਸਐੱਸਪੀ ਮੋਗਾ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਨਸ਼ਾ ਤਸਕਰੀ ਨੂੰ ਬੰਦ ਕਰਨ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਨਸ਼ਾ ਵੇਚਣ ਵਾਲਿਆਂ ਨੂੰ ਬਿਲਕੁਲ ਨਹੀਂ ਬਖਸ਼ਿਆ ਜਾਵੇਗਾ ਅਤੇ ਉਨ੍ਹਾਂ ਥਾਣਾ ਧਰਮਕੋਟ ਅਧੀਨ ਆਉਂਦੇ ਪਿੰਡਾਂ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਜੇਕਰ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਦਾ ਕੰਮ ਕਰਦਾ ਹੈ ਤਾਂ ਉਹ ਬੰਦ ਕਰ ਲਵੇ ਅਤੇ ਆਪਣਾ ਕੋਈ ਹੋਰ ਕੰਮ ਚਲਾ ਲਵੇ ਪਰ ਜੇਕਰ ਵਾਰਨਿੰਗ ਦੇ ਬਾਵਜੂਦ ਵੀ ਕੋਈ ਸੁਧਾਰ ਨਹੀਂ ਹੁੰਦਾ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤੇ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਅਤੇ ਨੌਜਵਾਨਾਂ ਦੇ ਮਾਪਿਆਂ ਨੂੰ ਕਿਹਾ ਕਿ ਬੱਚਿਆਂ ਨੂੰ ਵ੍ਹੀਕਲਾਂ ਤੇ ਹੁੱਲੜਬਾਜ਼ੀ ਕਰਨ ਤੋਂ ਰੋਕਣ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਵਹੀਕਲਾਂ ਦੇ ਕਾਗਜ਼ ਪੂਰੇ ਰੱਖਣ ਤੇ ਨਾਲ ਹੀ ਮੈਡੀਕਲ ਵਾਲਿਆਂ ਨੂੰ ਵੀ ਅਪੀਲ ਕੀਤੀ ਕਿ ਬਿਨਾਂ ਪਰਚੀ ਤੋਂ ਕਿਸੇ ਨੂੰ ਦਵਾਈ ਤੇ ਸਰਿੰਜ ਨਾਂ ਦੇਣ
ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਖਿਲਾਫ ਮੁਕੱਦਮਾ ਦਰਜ ਕਰਨ ਨਾਲ ਮਸਲੇ ਦਾ ਹੱਲ ਨਹੀਂ ਹੁੰਦਾ ਸਗੋਂ ਇੱਕ ਵਿਸ਼ੇਸ਼ ਮੁਹਿੰਮ ਤਹਿਤ ਗਲਤੀ ਕਰਨ ਵਾਲੇ ਨੂੰ ਵਾਰਨਿੰਗ ਦਿੱਤੀ ਜਾਵੇ ਪ੍ਰੰਤੂ ਫਿਰ ਵੀ ਜੇਕਰ ਕੋਈ ਕੁਤਾਹੀ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਨੇ ਚੱਲ ਰਹੀ ਕਰੋਨਾ ਮਹਾਂਮਾਰੀ ਦੇ ਬਚਾਅ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਸਾਵਧਾਨੀਆਂ ਵਰਤਣ ਲਈ ਕਿਹਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਡਿਸਟੈਂਸ ਬਣਾ ਕੇ ਰੱਖਣ