ਮੋਗਾ 6 ਜੂਨ ਜਗਰਾਜ ਸਿੰਘ ਗਿੱਲ
ਕਿਸੇ ਵੀ ਪਾਰਟੀ ਦੀ ਮਜਬੂਤੀ ਲਈ ਉਸ ਦਾ ਅਨੁਸ਼ਾਸਨ ਸਭ ਤੋਂ ਅਹਿਮ ਭੂਮਿਕਾ ਨਿਭਾਉਂਦਾ ਹੈ. ਜਿਸ ਪਾਰਟੀ ਵਿੱਚ ਅਨੁਸ਼ਾਸਨ ਨਹੀਂ ਹੁੰਦਾ ਉਹ ਪਾਰਟੀ ਕਮਜ਼ੋਰ ਹੋ ਜਾਂਦੀ ਹੈ. ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ. ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੋਰ ਕਮੇਟੀ ਵਿੱਚ ਲਏ ਗਏ ਫੈਸਲੇ ਪਾਰਟੀ ਦੇ ਹਰ ਵਰਕਰ ਨੂੰ ਬਾ ਅਦਬ ਮੰਨਣੇ ਚਾਹੀਦੇ ਹਨ। ਉਹਨਾਂ ਅੱਗੇ ਕਿਹਾ ਕਿ ਹਰੇਕ ਪਾਰਟੀ ਵਿੱਚ ਕੁਝ ਸ਼ਰਾਰਤੀ ਅਨਸਰ ਆਪਣੇ ਨਿਜੀ ਸਵਾਰਥਾਂ ਲਈ ਪਾਰਟੀ ਨੂੰ ਕਮਜ਼ੋਰ ਕਰਨ ਦੀਆਂ ਸਾਜਿਸ਼ਾਂ ਵਾਲੀਆਂ ਗਤੀਵਿਧੀਆਂ ਕਰਦੇ ਰਹਿੰਦੇ ਹਨ. ਜੋ ਆਪਣੇ ਸੁਭਾਅ ਤੋਂ ਮਜਬੂਰ ਹੁੰਦੇ ਹਨ. ਪਰ ਪਾਰਟੀ ਅਜਿਹੇ ਸ਼ਰਾਰਤੀ ਅਨਸਰਾ ਜੋ ਪਾਰਟੀ ਵਿੱਚ ਰਹਿ ਕੇ ਧੜੇਬੰਦੀ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਹਨ ਜਾਂ ਕੋਈ ਅਜਿਹੀ ਗਤੀਵਿਧੀ ਕਰਦੇ ਹਨ ਜਿਸ ਨਾਲ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਲਏ ਗਏ ਫੈਸਲੇ ਨੂੰ ਚੈਲੇੰਜ ਕਰਨ ਦੀ ਕੋਸ਼ਿਸ਼ ਕਰਦੇ ਹਨ ਉਹਨਾਂ ਦੇ ਖਿਲਾਫ ਪਾਰਟੀ ਅਨੁਸ਼ਾਸਨ ਭੰਗ ਕਰਨ ਦਾ ਕੋਈ ਵੀ ਫੈਸਲਾ ਲੈ ਸਕਦੀ ਹੈ. ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਹੋਣ ਦੇ ਨਾਤੇ ਅਗਰ ਕਿਸੇ ਹਲਕੇ ਵਿੱਚੋਂ ਕੋਈ ਅਜਿਹੀ ਗੱਲ ਸਾਹਮਣੇ ਆਉਂਦੀ ਹੈ ਜਿਸ ਨਾਲ ਪਾਰਟੀ ਦੇ ਅਕਸ ਨੂੰ ਢਾਹ ਲੱਗੇ ਜਾਂ ਕਿਸੇ ਤਰ੍ਹਾਂ ਦਾ ਅਨੁਸ਼ਾਸਨ ਭੰਗ ਹੁੰਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕਰਨ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ ।












Leave a Reply