ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮਾਂ ਨਾਲ ਸਰਕਾਰ ਨਾਲ ਹੋਏ ਫੈਸਲੇ ਤੇ ਖਰਾ ਨਹੀਂ ਉੱਤਰਦੀ ਤਾਂ 15 ਨੂੰ ਮੁਕੰਮਲ ਹੜਤਾਲ ਕਰਨ ਦਾ ਫੈਸਲਾ

ਲੁਧਿਆਣਾ ਵਿਖ਼ੇ ਕੀਤਾ ਜਾਵੇਗਾ ਸੂਬਾ ਪੱਧਰੀ ਧਰਨਾ

ਮੋਗਾ 14 ਜੂਨ (ਜਗਰਾਜ ਸਿੰਘ ਗਿੱਲ)

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਮੋਗਾ ਸਿਟੀ ਡਵੀਜਨ ਪ੍ਰਧਾਨ ਕੁਲਦੀਪ ਸਿੰਘ ਮੋਗਾ ਸਬ‌ਅ‌‌ਰਬਨ ਡਿਵੀਜ਼ਨ ਪ੍ਰਧਾਨ ਲਵਪ੍ਰੀਤ ਸਿੰਘ ਵੱਲੋ ਮੀਟਿੰਗ ਕੀਤੀ ਗਈ ਇਸ ਮੌਕੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਘੋਲ ਦੇ ਸਦਕਾ ਪਿਛਲੀ ਦਿਨੀਂ ਮਿਤੀ 29 ਮਈ 2025 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਪਾਵਰਕੌਮ ਬੋਰਡ ਮੈਨੇਜਮੈਂਟ ਦੇ ਪ੍ਰਮੁੱਖ ਸਕੱਤਰ/ਸੀਐਮਡੀ ਅਤੇ ਪ੍ਰਮੁੱਖ ਸਕੱਤਰ ਵਿੱਤ ਅਤੇ ਪ੍ਰਬੰਧਕੀ ਡਰੈਕਟਰ ਪੀਐਸਪੀਸੀਐਲ ਨਾਲ ਚੰਡੀਗੜ੍ਹ ਵਿਖੇ ਬੈਠਕ ਹੋਈ ਜਿਸ ਵਿੱਚ ਸੀਐਚਬੀ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਸ਼ਾਮਿਲ ਕਰਨ ਅਤੇ 1948 ਐਕਟ ਮੁਤਾਬਕ ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਬਿਜਲੀ ਦਾ ਕਰੰਟ ਲੱਗਣ ਕਾਰਨ ਹਾਦਸਾ ਪੀੜਤ ਪੀੜਤ ਨੂੰ ਪੱਕੀ ਨੌਕਰੀ ਪੈਨਸ਼ਨ ਦੀ ਗਰੰਟੀ ਕਰਵਾਉਣ ਸਮੇਤ ਮੰਗ ਪੱਤਰ ਵਿੱਚ ਦਰਜ ਲਈ ਚਰਚਾ ਹੋਈ ਜਿਸ ਨੂੰ ਵਿੱਤ ਮੰਤਰੀ ਅਤੇ ਬਿਜਲੀ ਵਿਭਾਗ ਬੋਰਡ ਮੈਨੇਜਮੈਂਟ ਵੱਲੋਂ ਮੰਗਾਂ ਨੂੰ ਲਾਗੂ ਕਰਨ ਦਾ ਭਰੋਸਾ ਜਤਾਇਆ ਗਿਆ ਅਤੇ 10-15 ਦਿਨਾਂ ਦੇ ਅੰਦਰ ਅੰਦਰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਮੰਗਾਂ ਦਾ ਨਿਪਟਾਰਾ ਕਰਨ ਦਾ ਪੱਤਰ ਜਾਰੀ ਕੀਤਾ ਗਿਆ । ਉਹਨਾਂ ਕਿਹਾ ਕਿ ਜੇਕਰ ਬੋਰਡ ਮੈਨੇਜਮੈਂਟ ਤੇ ਸਰਕਾਰ ਮਿਤੀ 14 ਜੂਨ 2025 ਤੋਂ ਪਹਿਲਾਂ ਪਹਿਲਾਂ ਮੁੱਖ ਮੰਤਰੀ ਨੂੰ ਬਿਠਾ ਮੰਗਾਂ ਦਾ ਨਿਪਟਾਰਾ ਨਹੀਂ ਕਰਦੀ ਤਾਂ ਮਜਬੂਰਨ ਜਥੇਬੰਦੀ ਮਿਤੀ 15 ਜੂਨ 2025 ਨੂੰ ਮੁਕੰਮਲ ਹੜਤਾਲ ਕਰ ਲਗਾਤਾਰ ਰੋਸ ਧਰਨਾ ਦੇਣ ਲਈ ਮਜਬੂਰ ਹੋਵੇਗੀ।

ਇਹ ਪ੍ਰੈਸ ਨੋਟ ਪਾਵਰਕਾਮ ਐਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ,ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਜਰਨਲ ਸਕੱਤਰ ਰਾਜੇਸ਼ ਕੁਮਾਰ ਮੋੜ ਵੱਲੋਂ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *