ਮੋਗਾ 9 ਫ਼ਰਵਰੀ (ਸਰਬਜੀਤ ਰੌਲੀ)ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਅੱਜ ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਮਹਿਣਾ ਅਧੀਨ ਆਉਂਦੇ ਪਿੰਡ ਕਪੂਰੇ ਵਿਖੇ ਥਾਣਾ ਮਹਿਣਾ ਦੇ ਮੁੱਖ ਅਫ਼ਸਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਇਸ ਸੈਮੀਨਰ ਵਿੱਚ ਪਿੰਡ ਦੇ ਲੋਕਾਂ ਨੂੰ ਪਿੰਡ ਨੂੰ ਨਸ਼ਾ ਮੁਕਤ ਪਿੰਡ ਬਣਾਉਣ ਅਤੇ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਨੂੰ ਪੁਲਿਸ ਦੇ ਹਵਾਲੇ ਕਰਵਾਉਣ ਅਤੇ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਪੀਲ ਕੀਤੀ ਇਸ ਮੌਕੇ ਤੇ ਥਾਣਾ ਮਹਿਣਾ ਦੇ ਮੁੱਖ ਅਫ਼ਸਰ ਜਸਵਿੰਦਰ ਸਿੰਘ ਨੇ ਕਿਹਾ ਕਿ ਅਸੀਂ ਆਪਣੇ ਪਿੰਡ ਨੂੰ ਤਾਂ ਹੀ ਨਸ਼ਾ ਮੁਕਤ ਬਣਾ ਸਕਦੇ ਹਾਂ ਜੇਕਰ ਅਸੀਂ ਪੁਲਿਸ ਦਾ ਸਹਿਯੋਗ ਦੇਵਾਂਗੇ ਅੱਜ ਲੋੜ ਹੈ ਸਾਡੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜੇਕਰ ਅਸੀਂ ਇਕਜੁੱਟ ਹੋ ਕੇ ਨਸ਼ਿਆਂ ਨੂੰ ਬੰਦ ਕਰਵਾਉਣ ਲਈ ਹੰਭਲਾ ਨਾ ਮਾਰਿਆ ਤਾਂ ਇੱਕ ਦਿਨ ਅਜਿਹਾ ਆਵੇਗਾ ਕਿ ਸਾਨੂੰ ਨਸ਼ਾ ਰਹਿਤ ਬੱਚੇ ਲੱਭਣੇ ਬਹੁਤ ਹੀ ਮੁਸ਼ਕਿਲ ਹੋ ਜਾਣਗੇ ਇਸ ਮੌਕੇ ਤੇ ਮੁੱਖ ਅਫ਼ਸਰ ਜਸਵਿੰਦਰ ਸਿੰਘ ਨੇ ਪਿੰਡ ਵਾਸੀਆਂ ਅਤੇ ਸਮਾਜ ਸੇਵੀ ਅਤੇ ਕਲੱਬਾਂ ਦੇ ਨਮਿੰਦਰ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਦੀ ਤਕਸਰੀ ਕਰਨ ਵਾਲੇ ਵਿਅਕਤੀਆਂ ਖਿਲਾਫ ਸਾਨੂੰ ਸੂਚਿਤ ਕਰੋ ਤਾਂ ਜੋ ਅਜਿਹੇ ਗੱਲ ਪੈਨਸ਼ਰਾਂ ਨੂੰ ਜੋ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਰਹੇ ਹਨ ਉਨ੍ਹਾਂ ਨੂੰ ਕਾਬੂ ਕਰਕੇ ਜੇਲ੍ਹ ਭੇਜਿਆ ਜਾ ਸਕੇ !ਥਾਣਾ ਮੁਖੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਹੈੱਡ ਕਾਂਸਟੇਬਲ ਦਵਿੰਦਰਜੀਤ ਸਿੰਘ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ ।