• Thu. Sep 19th, 2024

ਪਿੰਡ ਖੋਸਾ ਪਾਂਡੋ ਫਾਇਰਿੰਗ ਦੌਰਾਨ ਇੱਕ ਹੈਂਡ ਕਾਂਸਟੇਬਲ ਦੀ ਮੌਤ 2 ਗੰਭੀਰ ਜ਼ਖ਼ਮੀ

ByJagraj Gill

Jun 9, 2020

ਮੋਗਾ 9 ਜੂਨ (ਜਗਰਾਜ ਲੋਹਾਰਾ) ਮੋਗਾ ਜ਼ਿਲੇ ਦੇ ਨੇੜਲੇ ਪਿੰਡ ਖੋਸਾ ਪਾਂਡੋ ਬੀਤੀ ਦੇਰ ਰਾਤ ਵਿਖੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਮੁਜਰਮ ਨੂੰ ਫੜਨ ਆਈ ਪੁਲਿਸ ‘ਤੇ ਨੌਜਵਾਨ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਏ ਜਾਣ ‘ਤੇ ਇੱਕ ਹੈੱਡ ਕਾਂਸਟੇਬਲ ਜਗਮੋਹਨ ਸਿੰਘ ਦੀ ਮੌਤ ਹੋ ਗਈ, ਜਦਕਿ ਸੀ.ਆਈ.ਏ ਮੋਗਾ ਦੇ ਇੰਸਪੈਕਟਰ ਤਰਲੋਚਨ ਸਿੰਘ ਅਤੇ ਇੱਕ ਹੈੱਡ ਕਾਂਸਟੇਬਲ ਰਿਧਮ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਖੋਸਾ ਪਾਂਡੋ ਵਾਸੀ ਗੁਰਵਿੰਦਰ ਸਿੰਘ ਦਾ ਦਿਨ ਵੇਲੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਚਾਚੇ ਨਾਲ ਤਕਰਾਰ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ ਸੀ ਤੇ ਪੁਲਿਸ ਪਾਰਟੀ ਜਦ ਗੁਰਵਿੰਦਰ ਨੂੰ ਫੜਨ ਆਈ ਤਾਂ ਉਸ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਬਾਅਦ ਵਿਚ ਭਾਰੀ ਪੁਲਿਸ ਫੋਰਮ ਮੰਗਵਾਉਣ ‘ਤੇ ਗੁਰਵਿੰਦਰ ਨੇ ਆਪਣੇ ਬਾਪ ਦੇ ਅਸਲੇ ਨਾਲ ਪੁਲਿਸ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਆਲਾ ਅਧਿਕਾਰੀ ਮੌਕੇ ‘ਤੇ ਪਹੁੰਚੇ। ਸੂਤਰਾਂ ਅਨੁਸਾਰ ਪੁਲਿਸ ਵੱਲੋਂ ਗੋਲੀ ਚਲਾਉਣ ਵਾਲਾ ਨੌਜਵਾਨ ਗੁਰਵਿੰਦਰ ਸਿੰਘ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *