ਮੋਗਾ 19 ਫਰਵਰੀ (ਜਗਰਾਜ ਲੋਹਾਰਾ ) ਪੰਜਾਬ ਸਰਕਾਰ ਦੇ ਹੁਕਮਾਂ ਸਦਕਾ ਅਤੇ ਡਾਕਟਰ ਹਰਵਿੰਦਰ ਪਾਲ ਸਿੰਘ ਸਿਵਲ ਸਰਜਨ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ ਰਾਕੇਸ਼ ਕੁਮਾਰ ਬਾਲੀ ਜੀ ਦੀ ਰਹਿਨੁਮਾਈ ਹੇਠ ਅੱਜ ਪਿੰਡ ਗਲੋਟੀ ਵਿਖੇ ਐੱਨ ਪੀ ਸੀ ਡੀ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਵਿਚ ਆਏ ਹੋਏ ਮਰੀਜ਼ਾਂ ਦਾ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦਾ ਚੈੱਕਅਪ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਦਵਾਈਆਂ ਵੀ ਵੰਡੀਆਂ ਗਈਆਂ ਇਸ ਦੇ ਨਾਲ ਹੀ ਅੱਜ ਇਸੇ ਪਿੰਡ ਵਿੱਚ ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਕੀਤੀ ਗਈ ਇਸ ਜਾਗਰੂਕਤਾ ਵਿੱਚ ਸ਼ਾਮਲ ਸ੍ਰੀ ਰਾਜ ਦਵਿੰਦਰ ਸਿੰਘ ਗਿੱਲ ਨੋਡਲ ਦਫ਼ਤਰ ਆਈਡੀਐਸਪੀ ਅਤੇ ਸ੍ਰੀ ਰਾਜੇਸ਼ ਕੁਮਾਰ ਮਲਟੀ ਪਰਪਜ਼ ਹੈਲਥ ਵਰਕਰ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਮਲੇਰੀਆ ਅਤੇ ਚਿਕਨਗੁਨੀਆਂ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਘਰ ਘਰ ਜਾ ਕੇ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ ਲਈ ਕਿਹਾ ਗਿਆ ਅਤੇ ਘਰਾਂ ਵਿੱਚ ਕਿਤੇ ਵੀ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ ਇਸ ਬਾਰੇ ਕਿਹਾ ਘਰਾਂ ਵਿੱਚ ਸਟੋਰ ਕੀਤਾ ਪਾਣੀ ਉਸ ਨੂੰ ਢੱਕ ਕੇ ਰੱਖਣ ਲਈ ਕਿਹਾ ਘਰਾਂ ਵਿੱਚ ਰੱਖੀਆਂ ਫ਼ਰਿਜਾਂ ਦੇ ਪਿੱਛੇ ਲੱਗੀ ਟਰੇਅ ਉਸ ਨੂੰ ਸਮੇਂ ਸਮੇਂ ਤੇ ਸਾਫ ਕਰਨ ਲਈ ਕਿਹਾ ਗਿਆ ਲੋਕਾਂ ਨੂੰ ਦੱਸਿਆ ਗਿਆ ਕਿ ਫਰਿੱਜ ਦੇ ਪਿੱਛੇ ਲੱਗੀ ਟਰੇਅ ਡੇਂਗੂ ਫੈਲਾਉਣ ਵਿੱਚ ਬਹੁਤ ਜ਼ਿਆਦਾ ਸਹਾਈ ਹੁੰਦੀ ਹੈ ਸ੍ਰੀ ਰਾਜ ਦਵਿੰਦਰ ਸਿੰਘ ਗਿੱਲ ਨੋਡਲ ਅਫਸਰ ਆਈਡੀਐਸਪੀ ਜੀ ਨੇ ਦੱਸਿਆ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਸਰਕਾਰੀ ਹਸਪਤਾਲ ਦੇ ਨਾਲ ਰਾਬਤਾ ਕਾਮ ਕਰਨਾ ਚਾਹੀਦਾ ਹੈ ਕਿਉਂਕਿ ਸਮੇਂ ਸਿਰ ਖ਼ੂਨ ਦੀ ਜਾਂਚ ਹੋਣ ਤੇ ਬੁਖਾਰ ਦਾ ਪਤਾ ਲੱਗ ਜਾਂਦਾ ਹੈ ਫਿਰ ਆਪਾਂ ਇਸ ਤੇ ਕਾਬੂ ਪਾ ਸਕਦੇ ਹਾਂ ਰਾਤ ਨੂੰ ਪੂਰੀ ਬਾਜੂ ਦੇ ਕੱਪੜੇ ਪਾ ਕੇ ਸੋਣਾ ਚਾਹੀਦਾ ਹੈ ਸ੍ਰੀ ਰਾਜੇਸ਼ ਕੁਮਾਰ ਮਲਟੀ ਪਰਪਜ਼ ਹੈਲਥ ਵਰਕਰ ਵੱਲੋਂ ਬੁਖ਼ਾਰ ਵਾਲੇ ਮਰੀਜ਼ਾਂ ਦੀਆਂ ਲਹੂ ਸਲਾਈਡਾਂ ਵੀ ਬਣਾਈਆਂ ਗਈਆਂ ਸ੍ਰੀਮਤੀ ਅਮਨਦੀਪ ਕੌਰ ਕਮਿਊਨਿਟੀ ਹੈਲਥ ਅਫ਼ਸਰ ਰੰਡਿਆਲਾ ਵੱਲੋਂ ਕੈਂਪ ਵਿੱਚ ਆਏ ਹੋਏ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਗਈਆਂ ਇਸ ਤੋਂ ਇਲਾਵਾ ਸ੍ਰੀਮਤੀ ਹਰਦੀਪ ਕੌਰ ਆਸ਼ਾ ਵਰਕਰ ਵੀ ਹਾਜ਼ਰ ਸਨ ।