ਕੋਟ ਈਸੇ ਖਾਂ 9 ਨਵੰਬਰ (ਅਮ੍ਰਿਤਪਾਲ ਸਿੱਧੂ)ਪੰਜਾਬ ਸਰਕਾਰ ਵੱਲੋਂ ਡੇਂਗੂ ਅਤੇ ਮਲੇਰੀਏ ਨੂੰ ਜੜ੍ਹ ਤੋਂ ਖਤਮ ਕਰਨ ਦੇ ਮੁੱਦੇ ਤਹਿਤ ਡਾਕਟਰ ਹਰਵਿੰਦਰ ਪਾਲ ਸਿੰਘ ਸਿਵਲ ਸਰਜਨ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ ਰਾਕੇਸ਼ ਕੁਮਾਰ ਬਾਲੀ ਐੱਸ ਐੱਮ ਓ ਪੀ ਐੱਚ ਸੀ ਕੋਟ ਈਸੇ ਖਾਂ ਜੀ ਦੀ ਰਹਿਨੁਮਾਈ ਹੇਠ ਅੱਜ ਪਿੰਡ ਘਲੋਟੀ ਵਿਖੇ ਘਰ ਘਰ ਜਾ ਕੇ ਲੋਕਾਂ ਨੂੰ ਮਲੇਰੀਆ ਡੇਂਗੂ ਅਤੇ ਚਿਕਨਗੁਨੀਆਂ ਸਬੰਧੀ ਜਾਗਰੂਕ ਕੀਤਾ ਗਿਆ ਇਸ ਕੜੀ ਤਹਿਤ ਲੋਕਾਂ ਨੂੰ ਦੱਸਿਆ ਗਿਆ ਕਿ ਆਪਣੇ ਆਪਣੇ ਘਰਾਂ ਵਿੱਚ ਆਲਾ ਦੁਆਲਾ ਸਾਫ਼ ਸੁਥਰਾ ਰੱਖਣਾ ਚਾਹੀਦਾ ਹੈ ਘਰਾਂ ਵਿੱਚ ਟੁੱਟੀਆਂ ਟੈਂਕੀਆਂ ਟੁੱਟੇ ਟਾਇਰ ਅਤੇ ਟੁੱਟੇ ਗਮਲੇ ਨਹੀਂ ਰੱਖਣੇ ਚਾਹੀਦੇ ਹਨ ਇਨ੍ਹਾਂ ਨੂੰ ਸਮੇਂ ਸਮੇਂ ਤੇ ਕਬਾੜੀਏ ਨੂੰ ਵੇਚ ਦੇਣਾ ਚਾਹੀਦਾ ਹੈ ਘਰਾਂ ਵਿੱਚ ਪੁੱਟੇ ਕੱਚੇ ਟੋਏ ਜਿਨ੍ਹਾਂ ਵਿੱਚ ਪਾਣੀ ਖੜ੍ਹਾ ਹੁੰਦਾ ਹੈ ਉਨ੍ਹਾਂ ਵਿੱਚ ਸੜਿਆ ਕਾਲਾ ਤੇਲ ਪਾਉਣਾ ਚਾਹੀਦਾ ਘਰਾਂ ਦੇ ਬਾਹਰ ਚੱਲਦੀ ਨਾਲੀ ਵਿੱਚ ਵੀ ਸੜਿਆ ਕਾਲਾ ਤੇਲ ਪਾਉਣਾ ਚਾਹੀਦਾ ਹੈ ਪੱਕੇ ਟੋਏ ਜਿਨ੍ਹਾਂ ਵਿੱਚ ਪਾਣੀ ਭਰਿਆ ਹੁੰਦਾ ਹੈ ਜੋ ਕਿ ਮੱਝਾਂ ਨੂੰ ਜਾਂ ਡੰਗਰਾਂ ਨੂੰ ਪਿਆਉਣ ਦੇ ਕੰਮ ਆਉਂਦਾ ਹੈ ਉਨ੍ਹਾਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ ਕੂਲਰ ਇਨ੍ਹਾਂ ਦੀ ਸਫ਼ਾਈ ਹਫ਼ਤੇ ਵਿੱਚ ਦੋ ਵਾਰ ਜ਼ਰੂਰ ਕਰਨੀ ਲਾਜ਼ਮੀ ਹੈ ਇਸ ਤੋਂ ਇਲਾਵਾ ਘਰ ਵਿੱਚ ਰੱਖੀ ਫਰਿੱਜ ਉਸ ਦੇ ਪਿੱਛੇ ਲੱਗੀ ਟਰੇਅ ਜਿਹੜੀ ਕਿ ਅਕਸਰ ਆਪਣੀ ਨਜ਼ਰ ਤੋਂ ਪਾਸੇ ਰਹਿੰਦੀ ਹੈ ਉਸ ਨੂੰ ਵੀ ਹਫਤੇ ਵਿੱਚ ਦੋ ਵਾਰ ਸਾਫ਼ ਕਰਕੇ ਅਤੇ ਸੁਕਾ ਕੇ ਦੁਬਾਰਾ ਫਰਿੱਜ ਪਿੱਛੇ ਲਾਉਣੀ ਚਾਹੀਦੀ ਹੈ ਕਿਉਂਕਿ ਉਸ ਵਿੱਚ ਖੜ੍ਹੇ ਪਾਣੀ ਤੇ ਡੇਂਗੂ ਦਾ ਮੱਛਰ ਪੈਦਾ ਹੁੰਦਾ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ੍ਰੀ ਰਾਜ ਦਵਿੰਦਰ ਸਿੰਘ ਗਿੱਲ ਨੋਡਲ ਅਫ਼ਸਰ ਆਈ ਡੀ ਐੱਸ ਪੀ, ਪੀ ਐੱਚ ਸੀ ਕੋਟ ਈਸੇ ਖਾਂ ਵੱਲੋਂ ਕੀਤਾ ਗਿਆ ਇਸ ਤੋਂ ਇਲਾਵਾ ਜਗਮੀਤ ਸਿੰਘ ਐੱਮ ਪੀ ਐੱਚ ਡਬਲਯੂ ਅਤੇ ਰਾਜੇਸ਼ ਕੁਮਾਰ ਐੱਮ ਪੀ ਐਚ ਡਬਲਯੂ ਵੀ ਸਿਹਤ ਵਿਭਾਗ ਦੀ ਟੀਮ ਵਿੱਚ ਸ਼ਾਮਲ ਸਨ