ਨਿਹਾਲ ਸਿੰਘ ਵਾਲਾ (ਮਿੰਟੂ ਖੁਰਮੀ ਹਿੰਮਤਪੁਰਾ) ਪਿੰਡ ਦੀਨਾ ਸਾਹਿਬ ਤਹਿਸੀਲ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਦੀ ਸਭਾ ਦਾ ਇਜ਼ਲਾਸ 5 ਨਵੰਬਰ ਨੂੰ ਜੇਜੀ ਪੱਤੀ ਦੀ ਧਰਮਸ਼ਾਲਾ ਵਿੱਚ ਸਰਪੰਚ ਬਲਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਹੋਇਆ ਜਿਸ ਵਿੱਚ ਆਉਣ ਵਾਲੇ ਸਮੇਂ ਚ ਕਰਨ ਵਾਲੇ ਵਿਕਾਸ ਕਾਰਜਾਂ ਲਈ ਵਿਉਂਤਬੰਦੀ ਕੀਤੀ ਗਈ। ਇਸ ਸਮੇਂ ਪੰਚਾਇਤ ਵਿਭਾਗ ਦੇ ਸਟਾਫ ਤੋਂ ਇਲਾਵਾ ਅਮਰਜੀਤ ਸਿੰਘ ਫ਼ੌਜੀ, ਗੁਰਦੇਵ ਸਿੰਘ ਪੰਚ, ਬਲਦੇਵ ਸਿੰਘ ਪੰਚ, ਗੁਰਦਿੱਤ ਸਿੰਘ ਪੰਚ,ਸ੍ਰਮਤੀ ਸ਼ਿੰਦਰ ਕੌਰ ਪੰਚ , ਸੁਖਦੇਵ ਸਿੰਘ ਪੰਚ, ਦਰਸ਼ਨ ਸਿੰਘ, ਚਰਨਜੀਤ ਸਿੰਘ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ, ਪ੍ਰੈਸ ਨੂੰ ਇਹ ਜਾਣਕਾਰੀ ਅਮਰਜੀਤ ਸਿੰਘ ਫ਼ੌਜੀ ਨੇ ਦਿੱਤੀ।