ਮੋਗਾ ( ਜਗਰਾਜ ਲੋਹਾਰਾ ਮਿੰਟੂ ਖੁਰਮੀ)
ਜ਼ਿਲ੍ਹਾ ਮੋਗਾ ਦੇ 70 ਸਾਲਾ ਕਰੋਨਾ ਪਾਜੀਟਿਵ ਮਰੀਜ਼ ਦੀ ਬਠਿੰਡਾ ਵਿੱਚ 24 ਜੂਨ ਦੀ ਰਾਤ ਨੂੰ ਮੌਤ ਹੋ ਗਈ। ਨਾਲ ਹੀ ਜ਼ਿਲ੍ਹੇ ਵਿੱਚ 6 ਨਵੇ ਕੇਸ ਪਾਜੀਟਿਵ ਆਏ ਹਨ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਪਿੰਡ ਲੋਹਾਰਾ ਦਾ ਮਰੀਜ਼ 19 ਜੂਨ ਨੂੰ ਮਿਲਟਰੀ ਹਸਪਤਾਲ ਮੋਗਾ ਵਿਖੇ ਦਾਖਲ ਹੋਇਆ ਸੀ, ਜਿੱਥੋ ਉਸ ਨੂੰ ਪ੍ਰਾਈਵੇਟ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਸੀ। ਇਸ ਮਰੀਜ਼ ਦੀ ਮੌਤ 24 ਜੂਨ ਦੀ ਰਾਤ ਨੂੰ ਬਠਿੰਡਾ ਵਿਖੇ ਹੋਈ ਹੈ। ਮਰਨ ਵਾਲਾ ਵਿਅਕਤੀ ਦਿਲ ਦੀ ਬਿਮਾਰੀ ਦਾ ਮਰੀਜ ਸੀ ਅਤੇ ਨਾਲ ਹੀ ਉਸ ਨੂੰ ਕਾਲਾ ਪੀਲੀਆ ਅਤੇ ਹੋਰ ਬਿਮਾਰੀਆਂ ਦੀ ਸਨ।
ਵਿਅਕਤੀ ਦਾ ਅੰਤਿਮ ਸੰਸਕਾਰ ਸਿਹਤ ਵਿਭਾਗ ਦੀ ਟੀਮ ਵੱਲੋ ਸਰਕਾਰੀ ਨਿਰਦੇਸ਼ਾਂ ਅਨੁਸਾਰ ਸਾਰੀਆਂ ਸਾਵਧਾਨੀਆਂ ਨੂੰ ਅਪਣਾ ਕੇ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਜ਼ਿਨ੍ਰੇ ਵਿੱਚ 6 ਨਵੇ ਕੇਸ ਪਾਜੀਟਿਵ ਆਏ ਹਨ ਮਾਹਲਾ ਕਲਾਂ ਦੇ 2 ਵਿਅਕਤੀ, ਬੋਹਨਾ ਚੌਕ ਦਾ ਵਿਅਕਤੀ, ਪੱਤੀ ਵਾਲੀ ਗਲੀ ਦਾ ਵਾਸੀ, ਪਿੰਡ ਦੁੱਨੇਕੇ ਵਾਸੀ ਅਤੇ ਸਿਵਲ ਹਸਪਤਾਲ ਮੋਗਾ ਦੇ ਇੱਕ ਕਰਮਚਾਰੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਸਾਰੇ ਕਰੋਨਾ ਪਾਜੀਟਿਵ ਮਰੀਜਾਂ ਨੂੰ ਸਿਵਲ ਹਸਪਤਾਲ ਬਾਘਾਪੁਰਾਣਾ ਵਿਖੇ ਦਾਖਲ ਕੀਤਾ ਜਾ ਰਿਹਾ ਹੈ।