ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ-ਯੋਜਨਾ ਤਹਿਤ ਜ਼ਿਲ੍ਹਾ ਮੋਗਾ ਦੇ ਸਮਾਰਟ ਕਾਰਡ ਧਾਰਕਾਂ ਨੂੰ 4998 ਮੀ.ਟਨ ਕਣਕ ਜਾਰੀ

ਮੋਗਾ, 22 ਮਈ

ਕੀਤਾ ਬਾਲੇਵਾਲ, ਜਗਸੀਰ ਪੱਤੋਂ
ਭਾਰਤ ਸਰਕਾਰ ਵੱਲੋ ਕੋਵਿਡ-19 ਦੀ ਦੂਸਰੀ ਲਹਿਰ ਦੇ ਸਨਮੁੱਖ ਨੈਸ਼ਨਲ ਫੂਡ ਸਕਿਉਰਟੀ ਐਕਟ ਤਹਿਤ ਸ਼ਨਾਖਤ ਕੀਤੇ ਲਾਭਪਾਤਰੀਆਂ ਨੂੰ ਰਾਹਤ ਪਹੁੰਚਾਉਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ-ਯੋਜਨਾ-3 ਤਹਿਤ ਮਹੀਨਾ ਮਈ ਤੇ ਜੂਨ ਲਈ 5 ਕਿਲੋ ਕਣਕ ਪ੍ਰਤੀ ਜੀਅ ਪ੍ਰਤੀ ਮਹੀਨਾ ਬਿਲਕੁਲ ਮੁਫਤ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਇਸ ਸਕੀਮ ਤਹਿਤ ਇਸ ਵਾਰ ਲਗਭਗ 138068 ਲਾਭਪਾਤਰੀ ਪਰਿਵਾਰ ਤੇ 530813 ਜੀਆਂ ਨੂੰ ਲਾਭ ਦਿੱਤਾ ਜਾਣਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ 3 ਤਹਿਤ ਜ਼ਿਲ੍ਹਾ ਮੋਗਾ ਨੂੰ 4998 ਮੀ.ਟਨ ਕਣਕ ਦੀ ਐਲੋਕੇਸ਼ਨ ਹੋਈ ਹੈ।ਐਫ.ਸੀ.ਆਈ ਮੋਗਾ ਵੱਲੋ ਖੁਰਾਕ ਤੇ ਸਪਲਾਈ ਵਿਭਾਗ ਮੋਗਾ ਨੂੰ ਲਾਭਪਾਤਰੀਆਂ ਨੂੰ ਵੰਡਣ ਲਈ 4998 ਮੀ.ਟਨ ਕਣਕ ਜਾਰੀ ਕਰ ਦਿੱਤੀ ਗਈ ਹੈ। ਕਣਕ ਦੀ ਵੰਡ ਦਾ ਕੰਮ ਚੱਲ ਰਿਹਾ ਹੈ।ਜੋ ਕਿ ਨਿਸ਼ਚਿਤ ਸਮੇਂ ਅੰਦਰ ਲਾਭਪਾਤਰੀਆਂ ਤੱਕ ਪੁੱਜਦੀ ਕਰ ਦਿੱਤੀ ਜਾਵੇਗੀ। ਇਸ ਮੌਕੇ ਸ੍ਰ ਸਰਤਾਜ ਸਿੰਘ ਚੀਮਾ ਜਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਮੋਗਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *