ਧਰਮਕੋਟ 26 ਮਈ
(ਜਗਰਾਜ ਲੋਹਾਰਾ,ਰਿੱਕੀ ਕੈਲਵੀ) ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਨਿਧੀ ਯੋਜਨਾ ਲੋਕ ਪਿਛਲੇ ਕਾਫੀ ਲੰਮੇ ਸਮੇਂ ਤੋਂ ਸ਼ੁਰੂ ਕੀਤੀ ਗਈ ਹੈ ਇਸ ਯੋਜਨਾ ਤੋਂ ਧਰਮਕੋਟ ਸ਼ਹਿਰ ਦੇ ਕਾਫੀ ਗਿਣਤੀ ਚ ਕਿਸਾਨ ਵਾਂਝੇ ਹਨ ਅਤੇ ਇਨ੍ਹਾਂ ਕਿਸਾਨਾਂ ਦਾ ਇੱਕ ਵਫ਼ਦ ਬੀਤੀ ਦਿਨੀਂ ਨਗਰ ਕੌਂਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਾਣੂ ਕਰਵਾਇਆ ਇਸ ਮੌਕੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਪ੍ਰਧਾਨ ਮੰਤਰੀ ਨਿਧੀ ਯੋਜਨਾ ਤੋਂ ਵਾਂਝੇ ਧਰਮਕੋਟ ਸ਼ਹਿਰ ਦੇ ਕਿਸਾਨਾਂ ਨੂੰ ਬਹੁਤ ਜਲਦ ਲਾਭ ਮਿਲੇਗਾ ਇਸ ਮੌਕੇ ਇੰਦਰਪ੍ਰੀਤ ਸਿੰਘ ਬੰਟੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਲਾਭ ਨਹੀਂ ਮਿਲਿਆ ਹੈ ਉਹ ਨਗਰ ਕੌਂਸਲ ਧਰਮਕੋਟ ਵਿਖੇ ਆ ਕੇ ਆਪਣੇ ਕਲੇਮ ਦੇ ਸਕਦੇ ਹਨ
ਇਸ ਸਬੰਧੀ ਨਗਰ ਕੌਂਸਲ ਦੇ ਕਰਮਚਾਰੀਆਂ ਦੀ ਡਿਊਟੀ ਲਾਈ ਗਈ ਹੈ ਅਤੇ ਛੇਤੀ ਹੀ ਇਸ ਸਬੰਧੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਇਆ ਜਾਵੇਗਾ ਪ੍ਰਧਾਨ ਬੰਟੀ ਵੱਲੋਂ ਦੱਸਿਆ ਗਿਆ ਕਿ ਇਸ ਸਬੰਧੀ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਤੇ ਸਬ ਡਵੀਜ਼ਨਲ ਧਰਮਕੋਟ ਦੇ ਧਿਆਨ ਵਿੱਚ ਲਿਆਂਦਾ ਜਾ ਚੁੱਕਾ ਹੈ ਉਨ੍ਹਾਂ ਸਾਰੇ ਕਿਸਾਨਾਂ ਦੀ ਇੱਕ ਸਮੁੱਚੀ ਰਿਪੋਰਟ ਬਣਾ ਕੇ ਉਨ੍ਹਾਂ ਦੇ ਨਾਮ ਇਸ ਪੋਰਟਲ ਵਿੱਚ ਦਰਜ ਕਰਵਾਏ ਜਾਣਗੇ ਸ਼ਹਿਰ ਦੇ ਕਿਸੇ ਵੀ ਕਿਸਾਨ ਨੂੰ ਇਸ ਯੋਜਨਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਇਆ ਜਾਵੇਗਾ ਇਸ ਮੌਕੇ ਨਗਰ ਕੌਂਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਦੇ ਨਾਲ ਨਿਰਮਲ ਸਿੰਘ ਸਿੱਧੂ ਐਮ ਸੀ ਮਨਜੀਤ ਸਿੰਘ ਸਭਰਾ ਐਮ ਸੀ ਆਦਿ ਹੋਰ ਵੀ ਹਾਜ਼ਰ ਸਨ