ਚਾਹਵਾਨ ਵਿਦਿਆਰਥੀ ਆਈ.ਆਈ.ਟੀ. ਰੋਪੜ ਦੇ ਲਿੰਕ ਤੇ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ-ਵਧੀਕ ਡਿਪਟੀ ਕਮਿਸ਼ਨਰ
ਮੋਗਾ, 6 ਅਗਸਤ
(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਪੰਜਾਬ ਸਰਕਾਰ ਵੱਲੋਂ ਆਪਣੇ ”ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ” ਤਹਿਤ ਨੌਜਵਾਨ ਲੜਕੇ ਲੜਕੀਆਂ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਕੋਰਸ ਬਿਲਕੁਲ ਮੁਫ਼ਤ ਕਰਵਾਇਆ ਜਾ ਰਿਹਾ ਹੈ, ਤਾਂ ਕਿ ਇਸ ਕੋਰਸ ਨੂੰ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਮੇਂ ਦੀ ਮੰਗ ਅਨੁਸਾਰ ਜਲਦੀ ਅਤੇ ਵਧੀਆ ਰੋਜ਼ਗਾਰ ਪ੍ਰਾਪਤ ਹੋ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਹ ਕੋਰਸ ਆਈ ਼ਟੀ ਼ਆਈ. ਰੋਪੜ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ। ਇਸ ਕੋਰਸ ਦੇ ਦੋ ਮਡਿਊਲ ਹੋਣਗੇ। ਪਹਿਲਾ ਮਡਿਊਲ 4 ਹਫ਼ਤਿਆਂ ਦਾ ਅਤੇ ਦੂਜਾ ਮਡਿਊਲ 12 ਹਫ਼ਤਿਆਂ ਦਾ ਹੋਵੇਗਾ। ਇਸ ਕੋਰਸ ਨੂੰ ਕਰਨ ਲਈ ਵਿਦਿਆਰਥੀਆਂ ਵੱਲੋਂ 12ਵੀਂ ਦੀ ਪੜ੍ਹਾਈ ਗਣਿਤ ਵਿਸ਼ੇ ਵਿੱਚ ਕੀਤੀ ਹੋਣੀ ਲਾਜ਼ਮੀ ਹੈ।
ਇਸ ਕੋਰਸ ਵਿੱਚ ਦਾਖਲਾ ਲੈਣ ਲਈ ਵਿਦਿਆਰਥੀਆਂ ਨੂੰ ਆਈ.ਆਈ.ਟੀ. ਰੋਪੜ ਦੇ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦੇ ਕੋਰਸ ਦੇ ਲਿੰਕ ‘ਤੇ ਰਜਿਸਟਰ ਕਰਨਾ ਜਰੂਰੀ ਹੋਵੇਗਾ। ਵਿਦਿਆਰਥੀ ਆਈ.ਆਈ.ਟੀ. ਰੋਪੜ ਦੇ ਲਿੰਕ https://adsatiitropar.com ‘ਤੇ ਸਧਾਰਨ ਜਿਹਾ ਫਾਰਮ ਭਰ ਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੋ ਵਿਦਿਆਰਥੀ ਇਹ ਕੋਰਸ ਕਰਨ ਦੇ ਚਾਹਵਾਨ ਹਨ ਅਤੇ ਇਸ ਕੋਰਸ ਲਈ ਲੋੜੀਂਦੀ ਵਿਦਿੱਅਕ ਯੋਗਤਾ ਪੂਰੀ ਕਰਦੇ ਹਨ, ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਮੋਗਾ ਦੇ ਹੈਲਪ ਲਾਈਨ ਨੰ: 62392-66860 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਕੋਰਸ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਵਿੱਚ ਲਾਹੇਵੰਦ ਸਾਬਤ ਹੋਵਗਾ। ਇਹ ਕੋਰਸ ਕਰਨ ਉਪਰੰਤ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਰੋਜ਼ਗਾਰ ਕਰਨ ਦੇ ਬਹੁਤ ਸਾਰੇ ਮੌਕੇ ਹਾਸਲ ਹੋਣਗੇ।
ਅਖੀਰ ਸ੍ਰੀ ਸ਼ੁਭਾਸ਼ ਚੰਦਰ ਨੇ ਜ਼ਿਲ੍ਹਾ ਦੇ ਯੋਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣ।