ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਨੂੰ ਲੈ ਵੱਡਾ ਕਦਮ, ਜਾਣੋ ਲੋਕਾਂ ਵਿਚਾਲੇ ਕਿਉਂ ਮੱਚਿਆ ਹੜਕੰਪ?

ਜਗਰਾਜ ਸਿੰਘ ਗਿੱਲ 

punjab News Di ਮ੍ਰਿਤਕ ਪੈਨਸ਼ਨ ਧਾਰਕਾਂ ਦੀ ਪਛਾਣ ਕਰਨ ਅਤੇ ਸਹੀ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਵੰਡ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ‘ਸਾਡੇ ਬਜ਼ੁਰਗ ਸਾਡਾ ਮਾਨ’ ਸਿਰਲੇਖ ਹੇਠ ਇੱਕ ਵਿਸ਼ੇਸ਼ ਸਰਵੇਖਣ ਚਲਾਇਆ ਗਿਆ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਵਿਆਪਕ ਸਰਵੇਖਣ ਰਾਹੀਂ, 67,852 ਮ੍ਰਿਤਕ ਪੈਨਸ਼ਨਰਾਂ ਦੀ ਪਛਾਣ ਕੀਤੀ ਗਈ, ਜਿਨ੍ਹਾਂ ਦੇ ਖਾਤਿਆਂ ਵਿੱਚ ਸਮੇਂ ਦੇ ਨਾਲ ਲਗਭਗ 252 ਕਰੋੜ ਰੁਪਏ ਜਮ੍ਹਾਂ ਹੋ ਗਏ ਸਨ।

ਇਸ ਵਿੱਚੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਬੈਂਕਾਂ ਦੇ ਸਹਿਯੋਗ ਨਾਲ ਹੁਣ ਤੱਕ 166 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਬਾਕੀ 36 ਕਰੋੜ ਰੁਪਏ ਦੀ ਵਸੂਲੀ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਰਕਮ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਲਾਭ ਵਜੋਂ ਦਿੱਤੀ ਜਾਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਵਿੱਚ ਲਗਭਗ 35 ਲੱਖ ਬਜ਼ੁਰਗ, ਵਿਧਵਾਵਾਂ, ਅਨਾਥ ਅਤੇ ਦਿਵਿਆਂਗ ਵਿਅਕਤੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪੈਨਸ਼ਨ ਮਿਲ ਰਹੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਅਤੇ ਆਂਗਣਵਾੜੀ ਸੁਪਰਵਾਈਜ਼ਰਾਂ ਦੀ ਸ਼ਲਾਘਾ ਕੀਤੀ ਜੋ ਘਰ-ਘਰ ਜਾ ਕੇ ਪੈਨਸ਼ਨਰਾਂ ਦੀ ਸਥਿਤੀ ਅਤੇ ਤੰਦਰੁਸਤੀ ਬਾਰੇ ਸਹੀ ਜਾਣਕਾਰੀ ਇਕੱਠੀ ਕਰ ਰਹੇ ਹਨ।

 

Leave a Reply

Your email address will not be published. Required fields are marked *