ਜਗਰਾਜ ਲੋਹਾਰਾ
ਪੰਜਾਬ 31 ਮਾਰਚ ਤੱਕ ਮੁਕੰਮਲ ਬੰਦ ਦਾ ਐਲਾਨ ਕਰ ਦਿੱਤਾ ਗਿਆ ਹੈ ਪੰਜਾਬ ਸਰਕਾਰ ਦੇ ਪੀ ਆਰ ਓ ਦਫਤਰ ਵੱਲੋਂ ਇਕ ਟਵੀਟ ਜਾਰੀ ਕਰਕੇ ਇਸ ਦੀ ਸੂਚਨਾ ਦਿੱਤੀ ਗਈ ਹੈ ਜ਼ਿਕਰਯੋਗ ਹੈ ਕਿ ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੇ ਇਹ ਵੱਡਾ ਐਲਾਨ ਕੀਤਾ ਹੈ ਸਿਰਫ ਐਮਰਜੈਂਸੀ ਸੇਵਾਵਾਂ ਚਲਾਉਣ ਦੀ ਹੀ ਛੋਟ ਦਿੱਤੀ ਜਾਵੇਗੀ ਕਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਨੇ ਸਵੇਰੇ ਸੋਮਵਾਰ ਸਵੇਰੇ ਛੇ ਵਜੇ ਤੋਂ 31 ਮਾਰਚ ਤੱਕ ਪੂਰੇ ਸੂਬੇ ਨੂੰ ਲਾਕਡਾਊਨ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਮੁੱਖ ਮੰਤਰੀ ਦਫਤਰ ਨੇ ਅੱਜ ਸਵੇਰੇ ਹੀ ਸੂਬੇ ਦੇ ਸਾਰੇ ਡੀਸੀਜ਼ ਨੂੰ ਸਾਰੇ ਜ਼ਿਲ੍ਹਿਆਂ ਨੂੰ ਲਾਕਡਾਊਨ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਨਾਲ ਹੀ ਇਹ ਵੀ ਕਿਹਾ ਹੈ ਕਿ ਜ਼ਰੂਰੀ ਸੇਵਾਵਾਂ ਚੱਲਦੀਆਂ ਰਹਿਣਗੀਆਂ ਇਸ ਤੋਂ ਪਹਿਲਾਂ ਸੂਬੇ ਦੇ ਤਿੰਨ ਚਾਰ ਡਿਪਟੀ ਕਮਿਸ਼ਨਰਾਂ ਨੇ 31 ਮਾਰਚ ਤੱਕ ਲਾਕਡਾਊਨ ਦੇ ਹੁਕਮ ਜਾਰੀ ਕੀਤੇ ਹਨ