ਧਰਮਕੋਟ 18 ਅਪ੍ਰੈਲ
( ਜਗਰਾਜ ਲੋਹਾਰਾ,ਰਿੱਕੀ ਕੈਲਵੀ )ਕਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਕਾਰਨ ਕੇਂਦਰ ਸਰਕਾਰ ਵੱਲੋਂ 3 ਮਈ ਤੱਕ ਪੂਰਨ ਜਨਤਕ ਕਰਫ਼ਿਊ ਐਲਾਨ ਕੀਤਾ ਗਿਆ ਸੀ ਜਿਸ ਦੇ ਮੱਦੇਨਜ਼ਰ ਮਜ਼ਦੂਰ ਵਰਗ ਤੋਂ ਇਲਾਵਾ ਮੱਧ ਵਰਗੀ ਕਿਸਾਨ ਪਰਿਵਾਰਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸਮਾਜ ਸੇਵੀ ਸੰਸਥਾਵਾਂ ਦਾਨੀ ਸੱਜਣਾਂ ਵੱਲੋਂ ਜ਼ਰੂਰਤਮੰਦ ਲੋਕਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ ਪ੍ਰੰਤੂ ਕੁਝ ਲੋਕ ਅਜਿਹੇ ਹਨ ਜਿਨ੍ਹਾਂ ਤੱਕ ਰਾਸ਼ਨ ਦੀ ਲੋੜ ਹੈ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਦੇ ਦਿਸ਼ਾ ਨਿਰਦੇਸ਼ਾਂ ਤੇ ਪਿੰਡ ਫਿਰੋਜ਼ਵਾਲ ਬਾਡਾ ਦੇ ਸਰਪੰਚ ਬਲਵੀਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੇ 60 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ ਇਸ ਮੌਕੇ ਸਰਪੰਚ ਬਲਵੀਰ ਸਿੰਘ ਨੇ ਕਿਹਾ ਕਿ ਪੂਰੀ ਦੁਨੀਆਂ ਵਿੱਚ ਕਰੋਨਾ ਵਾਰਿਸ ਵਰਗੀ ਭਿਆਨਕ ਮਹਾਂਮਾਰੀ ਜੋ ਚੱਲ ਰਹੀ ਹੈ ਇਹ ਭਿਆਨਕ ਦੌਰ ਚੋਂ ਲੋਕ ਗੁਜਰ ਰਹੇ ਹਨ ਸਾਡਾ ਸਾਰਿਆਂ ਦਾ ਹੀ ਫ਼ਰਜ਼ ਬਣਦਾ ਹੈ ਕਿ ਰਲ ਮਿਲ ਕੇ ਇੱਕ ਦੂਸਰੇ ਦਾ ਸਾਥ ਦੇਈਏ ਸਰਕਾਰਾਂ ਦੇ ਹੁਕਮ ਅਨੁਸਾਰ ਘਰਾਂ ਵਿੱਚ ਰਹੀਏ ਇਸੇ ਤਰ੍ਹਾਂ ਇਸ ਭਿਆਨਕ ਮਹਾਂਮਾਰੀ ਤੋਂ ਬਚਾਅ ਕਰ ਸਕਦੇ ਹਾਂ ਉਨ੍ਹਾਂ ਦੱਸਿਆ ਕਿ ਵਿਧਾਇਕ ਲੋਹਗੜ੍ਹ ਦੀ ਅਗਵਾਈ ਹੇਠ ਪਹਿਲਾਂ ਹੀ ਸਰਕਾਰ ਵੱਲੋਂ ਆਇਆ 160 ਘਰਾਂ ਨੂੰ ਰਾਸ਼ਨ ਤਕਸੀਮ ਕਰ ਚੁੱਕੇ ਹਾਂ ਅਤੇ ਹੁਣ ਗ੍ਰਾਮ ਪੰਚਾਇਤ ਫੰਡ ਵਿੱਚੋਂ 60 ਲੋੜਵੰਦ ਘਰਾਂ ਨੂੰ ਰਾਸ਼ਨ ਦਿੱਤਾ ਗਿਆ ਹੈ
ਇਸ ਮੌਕੇ ਪੰਚ ਹਰਭਜਨ ਸਿੰਘ ਹੈਪੀ ਪੰਚ ਗੁਰਦੀਪ ਸਿੰਘ ਪਿਆਰਾ ਸਿੰਘ ਛਿੰਦਰਪਾਲ ਕੌਰ ਮੇਵਾ ਸਿੰਘ ਕਸ਼ਮੀਰ ਕੌਰ ਨਿਰਮਲ ਸਿੰਘ ਚੇਅਰਮੈਨ ਗੁਰਦੇਵ ਕੌਰ ਚੇਅਰਮੈਨ ਕਲਗਾ ਸਿੰਘ ਪ੍ਰਧਾਨ ਅੰਗਰੇਜ ਸਿੰਘ ਅਤੇ ਪਿੰਡ ਨਿਵਾਸੀ ਹਾਜ਼ਰ ਸਨ