ਸੀਨੀਅਰ ਅਧਿਕਾਰੀਆਂ ‘ਤੇ ਲਗੇ ਇਲਜ਼ਾਮਾਂ ਤੋਂ ਬਾਅਦ ਮਾਮਲਾ ਚਰਚਾ ‘ਚ
ਮੋਗਾ ਬਾਘਾਪੁਰਾਣਾ, (ਜਗਰਾਜ ਸਿੰਘ ਗਿੱਲ) ਪੰਜਾਬ ਸਰਕਾਰ ਵੱਲੋਂ ਕੀਤੇ ਤਾਜ਼ਾ ਪ੍ਰਸ਼ਾਸਕੀ ਫ਼ੈਸਲਿਆਂ ਅਧੀਨ 9 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਬਾਘਾਪੁਰਾਣਾ ਦੇ ਐੱਸ.ਡੀ.ਐੱਮ. ਬਬਨਦੀਪ ਸਿੰਘ ਵਾਲੀਆ ਦਾ ਨਾਮ ਵੀ ਸ਼ਾਮਲ ਹੈ। ਉਨ੍ਹਾਂ ਨੂੰ ਹੁਣ ਫ਼ਾਜ਼ਿਲਕਾ ਵਿਖੇ ਮੁੱਖ ਮੰਤਰੀ ਫੀਲਡ ਅਫ਼ਸਰ ਵਜੋਂ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ।
ਜ਼ਿਕਰਯੋਗ ਹੈ ਕਿ ਬਬਨਦੀਪ ਸਿੰਘ ਵਾਲੀਆ ਨੇ ਕੁਝ ਦਿਨ ਪਹਿਲਾਂ ਮੁੱਖ ਸਕੱਤਰ ਨੂੰ ਲਿਖਤੀ ਸ਼ਿਕਾਇਤ ਕਰਦਿਆਂ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਉੱਚ ਅਧਿਕਾਰੀ ਵੱਲੋਂ ਪੰਚਾਇਤ ਸਮਿਤੀ ਚੋਣਾਂ ਦੌਰਾਨ ਖ਼ਾਸ ਉਮੀਦਵਾਰਾਂ ਦੇ ਹੱਕ ਵਿੱਚ ਦਬਾਅ ਬਣਾਇਆ ਜਾ ਰਿਹਾ ਹੈ। ਇਹ ਸ਼ਿਕਾਇਤ ਪੱਤਰ ਬਾਅਦ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ, ਜਿਸ ਨਾਲ ਮਾਮਲਾ ਕਾਫ਼ੀ ਗੰਭੀਰ ਬਣ ਗਿਆ।
ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਨੇ ਵੀ ਸਖ਼ਤ ਰੁਖ ਅਪਣਾਇਆ ਅਤੇ ਪੁੱਛਿਆ ਕਿ ਇੱਕ ਸੰਵੇਦਨਸ਼ੀਲ ਸਰਕਾਰੀ ਦਸਤਾਵੇਜ਼ ਜਨਤਕ ਕਿਵੇਂ ਹੋਇਆ। ਅਦਾਲਤ ਨੇ ਇਹ ਵੀ ਟਿੱਪਣੀ ਕੀਤੀ ਕਿ ਜੇਕਰ ਕਿਸੇ ਅਧਿਕਾਰੀ ‘ਤੇ ਦਬਾਅ ਹੁੰਦਾ ਹੈ ਤਾਂ ਉਸ ਨੂੰ ਨਿਯਮਾਂ ਅਨੁਸਾਰ ਉੱਚ ਅਧਿਕਾਰੀਆਂ ਕੋਲ ਮਾਮਲਾ ਰੱਖਣਾ ਚਾਹੀਦਾ ਹੈ, ਨਾ ਕਿ ਇਸ ਤਰ੍ਹਾਂ ਜਨਤਕ ਕਰਨਾ। ਅਦਾਲਤ ਨੇ ਇਸ ਤਰੀਕੇ ‘ਤੇ ਅਸੰਤੁਸ਼ਟੀ ਜ਼ਾਹਿਰ ਕੀਤੀ।
ਇਹ ਮਾਮਲਾ ਉਸ ਸਮੇਂ ਹੋਰ ਭਖ ਗਿਆ ਜਦੋਂ ਪੰਚਾਇਤ ਸਮਿਤੀ ਦੇ 15 ਮੈਂਬਰਾਂ ਨੇ ਹਾਈ ਕੋਰਟ ਦਾ ਰੁਖ ਕੀਤਾ ਅਤੇ ਦੋਸ਼ ਲਗਾਇਆ ਕਿ 17 ਮਾਰਚ ਨੂੰ ਚੋਣ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਬੀ.ਡੀ.ਪੀ.ਓ. ਦਫ਼ਤਰ ਵਿੱਚ ਕਥਿਤ ਤੌਰ ‘ਤੇ ਬੰਧਕ ਬਣਾਇਆ ਗਿਆ ਸੀ। ਸੁਣਵਾਈ ਦੌਰਾਨ ਐੱਸ.ਡੀ.ਐੱਮ. ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਉਨ੍ਹਾਂ ਨੇ ਉਹ ਸ਼ਿਕਾਇਤ ਪੱਤਰ ਦਬਾਅ ਹੇਠ ਲਿਖਿਆ ਸੀ।
Share this:
- Click to share on X (Opens in new window) X
- Click to share on Facebook (Opens in new window) Facebook
- Click to share on WhatsApp (Opens in new window) WhatsApp
- Click to share on Tumblr (Opens in new window) Tumblr
- Click to share on LinkedIn (Opens in new window) LinkedIn
- Click to share on Pocket (Opens in new window) Pocket
- Click to share on Telegram (Opens in new window) Telegram
- Click to share on Pinterest (Opens in new window) Pinterest













Leave a Reply