ਬਾਬਾ ਮਲਕੀਤ ਦਾਸ ਜੀ ਗਊ ਸਾਲਾ ਬੀੜ ਸਿੱਖਾਂ ਵਾਲੇ ਕਿਸਾਨਾਂ ਦੇ ਹੱਕ ‘ਚ ਨਿੱਤਰੇ

ਕੋਟਕਪੂਰਾ (ਜਗਰਾਜ ਸਿੰਘ ਗਿੱਲ) ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਦੇਸ਼ ਵਾਸੀਆਂ ਨੂੰ ਅਨਾਜ ਮੁਹਈਆ ਕਰਵਾ ਕੇ ਦੇਸ਼ ਵਾਸੀਆਂ ਦਾ ਢਿੱਡ ਭਰਿਆ ਹੈ ਪਰ ਹਾਲ ਹੀ ਵਿੱਚ ਸੈੈਂਟਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਨੇ ਪੰਜਾਬ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੇ ਕਿਸਾਨਾਂ ਵਿੱਚ ਬੇਚੈਨੀ ਪੈਦਾ ਕਰ ਦਿੱਤੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬੀੜ ਸਿੱਖਾਂ ਵਾਲੇ ਗਊਸ਼ਾਲਾ ਦੇ ਮੁੁੱਖੀ ਬਾਬਾ ਮਲਕੀਤ ਦਾਸ ਜੀ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕੀਤਾ ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਕਿਸਾਨ ਨੂੰ ਬਚਾਉਣ ਲਈ ਤੇ ਕਿਸਾਨ ਮਾਰੂ ਖੇਤੀ ਆਰਡੀਨੈਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਖੜਨ ਤਾਂ ਕਿ ਸਰਕਾਰ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਨ ਲਈ ਮਜਬੂਰ ਹੋ ਜਾਵੇ ਅਤੇ ਉਨ੍ਹਾਂ ਕਿਹਾ ਕਿ ਇਹ ਖੇਤੀ ਆਰਡੀਨੈਂਸ ਕੇਵਲ ਕਿਸਾਨਾਂ ਲਈ ਹੀ ਘਾਤਕ ਨਹੀਂ ਹਨ ਇਹ ਸਮੁੱਚੇ ਪੰਜਾਬੀਆਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਕਰਨ ਵਾਲੇ ਹਨ ਕਿਉਂਕਿ ਕਿਸਾਨ ਭਾਈਚਾਰੇ ਨਾਲ ਸਮੁੱਚੇ ਪੰਜਾਬ ਦਾ ਅਰਥਚਾਰਾ ਜੁੜਿਆ ਹੋਇਆ ਹੈ ਇਸ ਲਈ ਸਮੁੱਚੇ ਪੰਜਾਬੀਆਂ ਨੂੰ ਕਿਸਾਨ ਭਾਈਚਾਰੇ ਦਾ ਇੱਕ ਜੁੱਟ ਹੋ ਕੇ ਸਾਥ ਦੇਣਾ ਚਾਹੀਦਾ ਹੈ ।

Leave a Reply

Your email address will not be published. Required fields are marked *