ਬਿਜਲੀ ਕੱਟਾਂ ਖ਼ਿਲਾਫ਼ ਧਰਮਕੋਟ ‘ਚ ਅਕਾਲੀ ਦਲ ਦਾ ਵਿਸ਼ਾਲ ਧਰਨਾ, ਸਰਕਾਰ ਖ਼ਿਲਾਫ਼ ਤਿੱਖਾ ਰੋਸ

ਮੋਗਾ ਜਗਰਾਜ ਸਿੰਘ ਗਿੱਲ — ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਹਲਕਾ ਇੰਚਾਰਜ ਸ੍ਰੀ ਬਰਜਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਧਰਮਕੋਟ ਵਿਖੇ ਬਿਜਲੀ ਕੱਟਾਂ ਅਤੇ ਲੋਕ ਮੁੱਦਿਆਂ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੇ ਹਿੱਸਾ ਲੈਂਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਸਰਕਾਰ ਦਾ ਪੁਤਲਾ ਫੂਕ ਕੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ  ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਦਾ ਆਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਭਾਰੀ ਬਿਜਲੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ।
ਉਨ੍ਹਾਂ ਕਿਹਾ ਕਿ ਦਿਨ-ਰਾਤ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਨੇ ਆਮ ਲੋਕਾਂ, ਕਿਸਾਨਾਂ, ਦੁਕਾਨਦਾਰਾਂ ਅਤੇ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਗਰਮੀ ਦੇ ਮੌਸਮ ਵਿੱਚ ਲੋਕ ਤੜਫ ਰਹੇ ਹਨ, ਜਦਕਿ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਵਿੱਚ ਵੀ ਵੱਡੀਆਂ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਬਿਜਲੀ ਸਰਪਲੱਸ ਸੂਬਾ ਸੀ ਅਤੇ ਲੋਕਾਂ ਨੂੰ ਨਿਰਵਿਘਨ ਸਪਲਾਈ ਮਿਲਦੀ ਸੀ, ਪਰ ਮੌਜੂਦਾ ਹਾਲਾਤ ਇਸਦੇ ਉਲਟ ਹਨ।
 ਬਰਾੜ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਬਿਜਲੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਖਣਮੁਖ ਭਾਰਤੀ, ਗੁਰਮੇਲ ਸਿੰਘ ਸਿੱਧੂ, ਨੰਬਰਦਾਰ ਬਲਜੀਤ ਸਿੰਘ ਕੰਗ, ਜੋਗਿੰਦਰ ਸਿੰਘ ਸੰਧੂ, ਜਸਵਿੰਦਰ ਸਿੰਘ ਕੁੱਕੀ, ਜਸਵੀਰ ਸਿੰਘ ਖੋਸਾ, ਗੁਰਮੀਤ ਸਿੰਘ ਗਗੜਾ, ਸੁਰਜੀਤ ਸਿੰਘ ਲੋਹਾਰਾ,ਦਿਲਬਾਗ ਸਿੰਘ ਹੈਪੀ ਭੁੱਲਰ, ਬਲਵਿੰਦਰ ਸਿੰਘ ਔਲਖ, ਸੁਖਵਿੰਦਰ ਸਿੰਘ ਦਾਤੇਵਾਲ, ਹਰਦਿਆਲ ਸਿੰਘ ਸ਼ਾਹ, ਨਛੱਤਰ ਸਿੰਘ ਢੋਲਣੀਆਂ, ਪ੍ਰਭਜੀਤ ਸਿੰਘ ਤਾਰੇਵਾਲਾ, ਮੇਜਰ ਸਿੰਘ ਰਾਊਵਾਲ, ਗੁਰਭੇਜ ਸਿੰਘ ਕਾਦਰਵਾਲਾ, ਰੇਸ਼ਮ ਸਿੰਘ ਕਾਦਰਵਾਲਾ, ਪਰਮਜੀਤ ਸਿੰਘ ਧਰਮਸਿੰਘ ਵਾਲਾ, ਮਨਫੂਲ ਸਿੰਘ ਲਾਡੀ, ਜਸਵਿੰਦਰ ਸਿੰਘ ਮਨੇਸ ਅਤੇ ਗੁਰਜੰਟ ਸਿੰਘ ਚਾਹਲ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *