ਮੋਗਾ, 16 ਨਵੰਬਰ
(ਜਗਰਾਜ ਗਿੱਲ ਮਨਪ੍ਰੀਤ ਮੋਗਾ)
ਅੱਜ ਬੀਰਪ੍ਰਤਾਪ ਸਿੰਘ ਗਿੱਲ ਨੇ ਡਿਪਟੀ ਡਾਇਰੈਕਟਰ ਡੇਅਰੀ, ਮੋਗਾ ਵਜੋਂ ਆਪਣਾ ਕਾਰਜਭਾਰ ਸੰਭਾਲਿਆ। ਆਪਣਾ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਜਿਲ੍ਹੇ ਦੇ ਡੇਅਰੀ ਕਿੱਤੇ ਨਾਲ ਸਬੰਧਤ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਪੰਜਾਬ ਸਰਕਾਰ ਦੀਆਂ ਡੇਅਰੀ ਵਿਕਾਸ ਦੀਆਂ ਸਕੀਮਾਂ ਅਤੇ ਦੁੱਧ ਦੇ ਵਿਕਾਸ ਲਈ ਸਿਰ ਤੋੜ ਯਤਨ ਕਰਨਗੇ ਅਤੇ ਇਨ੍ਹਾਂ ਸਕੀਮਾਂ ਨੂੰ ਸਹੀ ਰੂਪ ਵਿੱਚ ਲਾਗੂ ਕਰਨ ਲਈ ਆਪਣੇ ਸਟਾਫ਼ ਦੇ ਸਹਿਯੋਗ ਹਰ ਸੰਭਵ ਯਤਨ ਕਰਨਗੇ।
ਬੀਰਪ੍ਰਤਾਪ ਸਿੰਘ ਗਿੱਲ ਦੇ ਕਾਰਜਭਾਰ ਸੰਭਾਲਣ ਮੋਕੇ ਜ਼ਿਲ੍ਹਾ ਖੇਡ ਅਫ਼ਸਰ ਬਲਵੰਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਫਰੀਦਕੋਟ ਨਿਰਵੈਰ ਸਿੰਘ ਬਰਾੜ, ਦਿਲਬਾਗ ਸਿੰਘ ਹਾਂਸ, ਪਸੂ ਪਾਲਣ ਵਿਭਾਗ ਦੇ ਡਾਕਟਰ ਡਾ:ਰਬਿੰਦਰ ਸਿੰਘ, ਲੈਕਚਾਰ ਸਕੂਲ ਸਿਖਿਆ ਵਿਭਾਗ ਬਰਿੰਦਰਜੀਤ ਸਿੰਘ, ਨੋਡਲ ਅਫਸਰ ਮਲੇਰੀਆ ਰਾਜਵਿੰਦਰ ਸਿੰਘ, ਸਿਹਤ ਵਿਭਾਗ ਅਤੇ ਦਫਤਰ ਦਾ ਸਮੂਹ ਸਟਾਫ ਹਾਜ਼ਰ ਸੀ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਬੀਰਪ੍ਰਤਾਪ ਸਿੰਘ ਗਿੱਲ ਨੂੰ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਗਿੱਲ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।