ਧਰਮਕੋਟ 31 ਅਕਤੂਬਰ
(ਜਗਰਾਜ ਸਿੰਘ ਗਿੱਲ,ਰਿੱਕੀ ਕੈਲਵੀ)
ਅੱਜ ਧਰਮਕੋਟ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਡੀ ਐੱਸ ਪੀ ਮਨਜੀਤ ਸਿੰਘ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਅਤੇ ਡੀਜੀਪੀ ਪੰਜਾਬ ਅਤੇ ਐਸਐਸਪੀ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿਚ ਨਸ਼ਿਆਂ ਨੂੰ ਠੱਲ੍ਹ ਪਾਈ ਜਾਵੇਗੀ
ਉਨ੍ਹਾਂ ਗੁੰਡਾ ਅਨਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਆਪਣੀ ਗੁੰਡਾਗਰਦੀ ਅੱਜ ਹੀ ਬੰਦ ਕਰ ਦੇਣ ਨਹੀਂ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਾ ਸਮੱਗਲਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਜਾਂ ਤਾਂ ਨਸ਼ਾ ਵੇਚਣਾ ਛੱਡ ਦੇਣ ਤੇ ਜਾਂ ਫਿਰ ਕਾਰਵਾਈ ਲਈ ਤਿਆਰ ਰਹਿਣ
ਇਸ ਤੋਂ ਬਿਨਾਂ ਉਨ੍ਹਾਂ ਸ਼ਹਿਰ ਧਰਮਕੋਟ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕੀ ਉਹ ਪ੍ਰਸ਼ਾਸਨ ਦਾ ਸਾਥ ਦੇਣ ਪ੍ਰਸ਼ਾਸਨ ਉਨ੍ਹਾਂ ਲਈ ਹਮੇਸ਼ਾਂ ਦਿਨ ਰਾਤ ਉਨ੍ਹਾਂ ਦੀ ਸੇਵਾ ਲਈ ਹਾਜ਼ਰ ਹੈ ਕੋਈ ਵੀ ਬੰਦਾ ਉਨ੍ਹਾਂ ਕੋਲ ਸਿੱਧਾ ਆਪਣਾ ਦੁੱਖ ਦਰਦ ਲੈ ਕੇ ਆ ਸਕਦਾ ਹੈ ਕਿਸੇ ਨੂੰ ਕੋਈ ਰਿਸ਼ਵਤ ਦੇਣ ਦੀ ਲੋੜ ਨਹੀਂ ਹੈ ਸ਼ਹਿਰ ਨਿਵਾਸੀਆਂ ਦੇ ਸਾਥ ਨਾਲ ਹੀ ਇੱਕ ਚੰਗੀ ਕਾਰਜਕਾਰੀ ਸਫ਼ਲ ਹੋ ਸਕੇਗੀ ਉਹ ਲੋਕਾਂ ਦੀ ਸੇਵਾ ਵਿਚ ਹਰ ਟਾਈਮ ਹਾਜ਼ਰ ਹਨ
ਇਸ ਦੇ ਨਾਲ ਹੀ ਉਨ੍ਹਾਂ ਨੇ ਦੀਵਾਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਲੋਕਾਂ ਨੂੰ ਸਮਾਜ ਪ੍ਰਤੀ ਚੰਗੇ ਨਾਗਰਿਕ ਬਣਨ ਦੀ ਅਪੀਲ ਕੀਤੀ ਉਥੇ ਹੀ ਸਹਿਰ ਨਿਵਾਸੀਆ ਵਲੋਂ ਵੀ ਉਹਨਾਂ ਦਾ ਨਿਗਾ ਸਵਾਗਤ ਕੀਤਾ ਗਿਆ