ਮੋਗਾ 5 ਸਤੰਬਰ (ਜਗਰਾਜ ਸਿੰਘ ਗਿੱਲ)
ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦਫ਼ਤਰ ਵੱਲੋ ਅਧਿਆਪਕ ਦਿਵਸ ਨੂੰ ਸਮਰਪਿਤ ਮੋਗਾ ਜ਼ਿਲ੍ਹੇ ਦੇ ਸੂਮਹ ਟੀਚਿੰਗ ਸਟਾਫ਼ ਜਿੰਨ੍ਹਾਂ ਨੇ ਚੋਣਾਂ ਵਿੱਚ ਆਪਣੀ ਡਿਊਟੀ ਦਿੱਤੀ ਸੀ ਦੇ ਆਨ-ਲਾਈਨ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਇਸ ਲੇਖ ਪ੍ਰਤੀਯੋਗਤਾ ਵਿੱਚ ”ਚੋਣ ਡਿਊੇਟੀ ਸਮੇਂ ਖੱਟੇ ਮਿੱਠੇ ਅਨੁਭਵ”, ”ਚੋਣ ਡਿਊਟੀ ਨੂੰ ਸੁਖਾਲਾ ਬਣਾਉਣ ਲਈ ਸੁਝਾਅ”, ”ਕੋਵਿਡ-19 ਦੇ ਚਲਦੇ ਚੋਣ ਡਿਊਟੀ ਵਿੱਚ ਚੁਣੌਤੀਆਂ” ਵਿਸ਼ਿਆਂ ‘ਤੇ ਲੇਖ ਲਿਖਣ ਲਈ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ ਦੇ ਸਮੂਹ ਅਧਿਆਪਕਾਂ ਨੂੰ ਭਾਗ ਲੈਣ ਲਈ ਸੱਦਾ ਦਿੱਤਾ ਗਿਆ ਸੀ। ਜਿੰਨ੍ਹਾਂ ਵਿੱਚ ਉਪਰੋਕਤ ਵਿਸ਼ਿਆਂ ਨਾਲ ਸਬੰਧਤ ਲੇਖਾਂ ਨੂੰ ਵਿਚਾਰਿਆ ਗਿਆ ਅਤੇ ਤਿੰਨ ਸਭ ਤੋ ਉੱਤਮ ਲੇਖ ਵਾਲੇ ਅਧਿਆਪਕਾਂ ਦੀ ਚੋਣ ਕੀਤੀ ਗਈ।
ਇਨ੍ਹਾਂ ਮੁਕਾਬਿਲਆਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸੰਦੀਪ ਹੰਸ ਦੀ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚੋਂ ਏਕਤਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਧੂੜਕੋਟ ਕਲਾਂ ਨੇ ਪਹਿਲਾ ਸਥਾਨ, ਨਿਰਮਲ ਸਿੰਘ ਐਸ ਐਸ ਮਾਸਟਰ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਡਰੋਲੀ ਭਾਈ ਨੇ ਦੂਜਾ ਸਥਾਨ, ਕਰਮਜੀਤ ਕੌਰ ਲੈਕਚਰਾਰ ਰਾਜਨੀਤੀ ਸਾਸ਼ਤਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੈਹਰੋਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਉਨ੍ਹਾਂ ਕਿਹਾ ਕਿ ਪਹਿਲੇ ਸਥਾਨ’ਤੇ ਆਉਣ ਵਾਲੇ ਲੇਖ ਨੂੰ ਰਾਜ ਪੱਧਰੀ ਮੁਕਾਬਲੇ ਲਈ ਵਿਚਾਰਿਆ ਜਾਵੇਗਾ। ਜੇਤੂਆਂ ਨੂੰ ਚੋਣ ਕਮਿਸ਼ਨ ਵੱਲੋਂ ਸਰਟੀਫਿਕੇਟ ਵੀ ਦਿੱਤੇ ਜਾਣਗੇ। ਇਹਨਾਂ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਲਈ ਸਤਵੰਤ ਸਿੰਘ ਐਸ.ਡੀ.ਐਮ-ਕਮ ਜ਼ਿਲ੍ਹਾ ਸਵੀਪ ਇੰਚਾਰਜ ਮੋਗਾ, ਚੋਣ ਤਹਿਸੀਲਦਾਰ ਮਨਜੀਤ ਸਿੰਘ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ, ਸਹਾਇਕ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਘਾਲੀ,ਚੋਣ ਕਾਨੂੰਗੋ ਅਮਨਦੀਪ ਕੌਰ, ਗੁਰਜੰਟ ਸਿੰਘ, ਭਾਵਨਾ, ਜਿੰਦਰ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ।