ਮੁੱਖ ਮੰਤਰੀ ਵੱਲੋਂ ਅਨੁਸੂਚਿਤ ਜਾਤੀਆਂ ਦੇ 50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਐਲਾਨ /ਮੋਹਨ ਲਾਲ ਸੂਦ

ਚੰਡੀਗੜ੍ਹ (ਬਿਊਰੋ)  ਪੰਜਾਬ ਅਨੁਸੂਚਿਤ ਜਾਤੀਆ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਜ਼ਾਦੀ ਦਿਵਸ ਮੌਕੇ ਕਾਰਪਰੇਸ਼ਨ ਪਾਸੋਂ ਮਿਤੀ 31.3.21 ਤੱਕ ਕਰਜਾ ਲੈਣ ਵਾਲੇ ਸਮੂਹ ਕਾਰਜ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕਰਕੇ ਲਗਭਗ 10151 ਸੂਚਿਤ ਜਾਤੀਆਂ ਨਾਲ ਸਬੰਧਤ ਕਰਜ਼ਦਾਰਾਂ ਨੂੰ 41.48 ਕਰੋੜ ਰੁਪਏ ਦੀ ਵੱਡੀ ਰਾਹਤ ਦਿੱਤੀ ਹੈ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਇਸ ਐਲਾਨ ਦਾ ਚੇਅਰਮੈਨ ਸੂਦ ਵੱਲੋਂ ਸਵਾਗਤ ਕੀਤਾ ਗਿਆ ਹੈ ।

ਸ੍ਰੀ ਸੂਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ਤੇ ਮਾਨਯੋਗ ਮੁੱਖ ਮੰਤਰੀ ਨੂੰ  ਮਿਤੀ 28.6.2021 ਨੂੰ ਇੱਕ ਡੀ.ਓ ਪੱਤਰ ਲਿਖ ਕੇ ਅੱਤ ਮਹੱਤਵਪੂਰਨ ਮੁੱਦਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਜਿਵੇਂ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕਿਸਾਨਾਂ ਦਾ ਕਰਜ਼ਾ ਮਾਫ ਕਰਕੇ ਰਾਹਤ ਦਿੱਤੀ ਗਈ ਹੈ ਉਸੇ ਹੀ ਤਰਜ ਤੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਦਾ ਕਰਜਾ ਵੀ ਮਾਫ ਕੀਤਾ ਜਾਵੇ ਕਿਉਂਕਿ ਕਰੋੜਾਂ ਦੀ ਮਹਾਂਮਾਰੀ ਜਾਂ ਛੋਟੇ ਕਾਰੋਬਾਰੀ ਜੋ ਕਰਜ਼ਾ ਚੁੱਕ ਕੇ ਆਪਣਾ ਅਤੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਰਹੇ ਸਨ ਉਹ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ ਜਿਸ ਦੇ ਮਾਨਯੋਗ ਮੁੱਖ ਮੰਤਰੀ ਵੱਲੋਂ ਹਮਦਰਦੀ ਨਾਲ ਵਿਚਾਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ । ਇਸ: ਸੂਦ  ਨੇ ਇਹ ਵੀ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਰਾਜ ਗਰੀਬ ਜਾਤੀਆਂ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹੇ ਅਤੇ ਇਸੇ ਲੜੀ ਤਹਿਤ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਕਾਰਪੋਰੇਸ਼ਨ ਪਾਸੋਂ 50,000 ਤੱਕ ਦਾ ਕਰਜਾ ਪ੍ਰਾਪਤ ਕਰਨ ਵਾਲੇ  ਕਰਜ਼ਦਾਰਾਂ ਦਾ ਕਰਜਾ ਮਾਫ ਕਰਕੇ 14260 ਕਰਜ਼ਦਾਰਾਂ ਨੂੰ 45.41 ਕਰੋੜ ਰੁਪਏ ਦੀ ਭਾਰੀ ਰਾਹਤ ਦਿੱਤੀ ਗਈ ਸੀ ਇਸ ਪ੍ਰਕਾਰ ਕੈਪਟਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਕਾਰਜ ਦਾ ਮੌਜੂਦਾ ਕਾਰਜਕਾਲ ਦੌਰਾਨ 86.89 ਕਰੋੜ ਰੁਪਏ ਦੇ ਕਰਜੇ ਮਾਫ ਕਰਕੇ ਬਹੁਤ ਵੱਡੀ ਰਾਹਤ ਦਿੱਤੀ ਹੈ ਕਾਫ਼ੀਆਂ ਦੇ ਚੇਅਰਮੈਨ ਇੰਜ:  ਸੂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੇਵਲ ਕਰਜ਼ ਮੁਆਫੀ ਨਾਲ ਰਾਹਤ ਹੀ ਨਹੀਂ ਦਿੱਤੀ ਬਲਕਿ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਦੇ ਪ੍ਰਮੁੱਖ ਪ੍ਰੋਗਰਾਮ ਅਧੀਨ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਮੰਤਵ ਨਾਲ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਸਾਲ 2019,20  ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਰਜ਼ਾ ਵੰਡ ਮੁਹਿੰਮ ਦੌਰਾਨ 1779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦਾ ਕਰਜ਼ਾ ਹੈ (ਸਮੇਤ 1.35 ਕਰੋੜ ਰੁਪਏ ਦੀ ਸਬਸਿਡੀ) ਦੇਕੇ ਵੱਡੀ ਉਪਲੱਬਧੀ ਹਾਸਲ ਕੀਤੀ ਗਈ ਹੈ । ਇਸ ਤੋਂ ਇਲਾਵਾ ਕਰੋਨਾ ਮਹਾਂਮਾਰੀ ਕਾਰਨ ਲਾਗ ਡਾਊਨ ਹੋਣ ਦੇ ਬਾਵਜੂਦ ਵੀ ਸਾਲ 2019,20 ਦਰਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਿੰਮ ਅਧੀਨ2116 ਲਾਭਪਾਤਰੀਆਂ ਨੂੰ 22. 94 ਕਰੋੜ ਦਾ ਕਰਜ਼ਾ (ਸਮੇਤ 165 ਕਰੋੜ ਰੁਪਏ ਦੀ ਸਬਸਿਡੀ) ਵੰਡ ਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਹੈ ।
ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਦੌਰਾਨ ਕਾਰਪੋਰੇਸ਼ਨ ਆਪਣੀ ਸਥਾਪਨਾ ਦੇ 50 ਸਾਲ ਪੂਰੇ ਹੋਣ ਤੇ ਗੋਲਡਨ ਜੁਬਲੀ ਵਰ੍ਹੇ ਦੇ ਤੌਰ ਤੇ ਮਨਾ ਰਹੀ ਹੈ  ਅਤੇ ਇਤਿਹਾਸਿਕ ਇਸ ਸਾਲ ਦੌਰਾਨ ਕਾਰਪੋਰੇਸ਼ਨ ਦੀ ਮੁੱਖ ਸਿੱਧਾ ਕਰਜ਼ਾ ਸਕੀਮ ਅਧੀਨ ਕਰਜ਼ੇ ਵੰਡਣ ਦਾ ਟੀਚਾ 500.00 ਲੱਖ ਰੁਪਏ ਤੋਂ ਵਧਾ ਕੇ 1000.00 ਲੱਖ ਕਰ ਦਿੱਤਾ ਗਿਆ ਹੈ। ਅਤੇ ਇਸ ਸਬੰਧ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਆਯੋਜਿਤ ਕਰਕੇ ਕਰਜ਼ਦਾਰਾਂ ਨੂੰ ਕਰਜ਼ਿਆਂ ਦੇ ਮਨਜ਼ੂਰੀ ਪੱਤਰ ਵੰਡੇ ਜਾ ਚੁੱਕੇ ਹਨ । ਇਨ੍ਹਾਂ ਪ੍ਰੋਗਰਾਮਾਂ ਦੀ ਲੜੀ ਵਿੱਚ ਮੁੱਲਾਪੁਰ ਦਾਖਾ, ਬੰਗਾ ਅੰਮ੍ਰਿਤਸਰ ਅਤੇ ਰੋਪੜ ਵਿਖੇ ਪ੍ਰੋਗਰਾਮ ਵੀ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਇਸੇ ਤਰਾਂ ਪ੍ਰੋਗਰਾਮ ਉਲੀਕੇ ਜਾਣਗੇ ।

Leave a Reply

Your email address will not be published. Required fields are marked *