ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਨੇ ਸਾਬਕਾ ਮੰਤਰੀ ਤੋਤਾ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਸਾਬਕਾ ਮੰਤਰੀ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

 

ਮੋਗਾ, 24 ਮਈ (ਜਗਰਾਜ ਸਿੰਘ ਗਿੱਲ) – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ੍ਰ ਤੋਤਾ ਸਿੰਘ, ਜਿਹਨਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਅੱਜ ਉਹਨਾਂ ਦੇ ਮੋਗਾ ਸਥਿਤ ਗ੍ਰਹਿ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਉਹਨਾਂ ਦੀ ਮ੍ਰਿਤਕ ਦੇਹ ਉੱਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਰੀਥ ਚੜ੍ਹਾਈ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ ਅਤੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਸਵਰਗੀ ਤੋਤਾ ਸਿੰਘ ਦੇ ਪਿੱਛੇ ਰਹਿੰਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਆਤਮਾ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਜ਼ਿਲ੍ਹਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਹੋਰ ਕਈ ਪ੍ਰਮੁੱਖ ਹਸਤੀਆਂ ਹਾਜ਼ਰ ਸਨ।

 

 

Leave a Reply

Your email address will not be published. Required fields are marked *