• Thu. Jan 30th, 2025

ਮੈਂਬਰ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਨੇ ਸਫਾਈ ਕਰਮਚਾਰੀਆਂ ਦੀਆਂ ਸੁਣੀਆਂ ਸਮੱਸਿਆਵਾਂ

ByJagraj Gill

Oct 1, 2020

ਸਫਾਈ ਸੇਵਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੁਰੱਖਿਆ ਯੰਤਰ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾਣ/ਸ੍ਰੀ ਇੰਦਰਜੀਤ ਸਿੰਘ

ਮੋਗਾ 1 ਅਕਤੂਬਰ

(ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ)
ਅੱਜ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਬਰ ਸ੍ਰੀ ਇੰਦਰਜੀਤ ਸਿੰਘ ਨੇ ਨਗਰ ਨਿਗਮ ਮੋਗਾ ਅਤੇ ਸਿਵਲ ਹਸਪਤਾਲ ਦੇ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੋਗਾ ਦਾ ਦੌਰਾ ਕੀਤਾ। ਉਨ੍ਹਾਂ ਵੱਲੋ ਅੱਜ ਨਗਰ ਨਿਗਮ ਦਫ਼ਤਰ ਦੇ ਮੀਟਿੰਗ ਹਾਲ ਅਤੇ ਸਿਵਲ ਹਸਪਾਤਲ ਦੇ ਸਫਾਈ ਕਰਮਚਾਰੀਆਂ ਦੀਆਂ ਸਿਵਲ ਹਸਪਤਾਲ ਵਿੱਚ ਭਾਵ ਅਲੱਗ ਅਲੱਗ ਥਾਵਾਂ ਤੇ ਮੀਟਿੰਗਾਂ ਨੂੰ ਸੰਬੋਧਨ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਖਾਤਮੇ ਲਈ ਵਿੱਢੇ ਮਿਸ਼ਨ ਫਤਹਿ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਲਈ ਇਹ ਮੀਟਿੰਗਾਂ ਅਲੱਗ ਅਲੱਗ ਕੀਤੀਆਂ ਗਈਆਂ ਹਨ।ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਹਰਪਾਲ ਸਿੰਘ ਗਿੱਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਸ੍ਰੀ ਰਜੇਸ਼ ਅੱਤਰੀ ਅਤੇ ਜ਼ਿਲ੍ਹੇ ਦੇ ਸਫ਼ਾਈ ਸੇਵਕ ਯੂਨੀਅਨ ਦੇ ਅਹੁਦੇਦਾਰ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ‘ਤੇ ਜਲਦੀ ਵਿਚਾਰ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਵੱਲੋ ਸਮੂਹ ਸਫਾਈ ਕਰਮਚਾਰੀਆਂ ਨੂੰ ਉਨ੍ਹਾਂ ਦੀ ਮੰਗ ਤੇ ਡੀ.ਸੀ. ਰੇਟਾਂ ਬਰਾਬਰ ਤਨਖਾਹ ਦਿਵਾਉਣ ਦੇ ਨਾਲ ਨਾਲ ਹੋਰ ਜਾਇਜ਼ ਮੰਗਾਂ ਜਲਦੀ ਪੂਰਾ ਕਰਨ ਦਾ ਭਰੋਸਾ ਵੀ ਦਿਵਾਇਆ।ਨਗਰ ਨਿਗਮ ਦੇ ਅਧੀਨ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੇ ਸਫ਼ਾਈ ਕਮਿਸ਼ਨ ਦੇ ਨਾਮ ਤੇ ਉਨ੍ਹਾਂ ਨੂੰ ਇੱਕ ਮੰਗ ਪੱਤਰ ਵੀ ਸੌਪਿਆ ਜਿਸਤੇ ਸ੍ਰੀ ਇੰਦਰਜੀਤ ਸਿੰਘ ਨੇ ਜਲਦੀ ਤੋ ਜਲਦੀ ਅਮਲ ਕਰਨ ਦਾ ਭਰੋਸਾ ਦਿਵਾਇਆ। ਸਫਾਈ ਸੇਵਕਾਂ ਦੀਆਂ ਮੰਗਾਂ ਵਿੱਚ ਉਨ੍ਹਾਂ ਦੀਆਂ ਤਨਖਾਹਾਂ ਉਨ੍ਹਾਂ ਦੇ ਬੈਕ ਖਾਤਿਆਂ ਵਿੱਚ ਆਉਣ ਸਬੰਧੀ, ਸਫਾਈ ਸੇਵਕਾਂ ਦੀ ਉਨ੍ਹਾਂ ਦੀ ਯੋਗਤਾ ਤੇ ਆਧਾਰਿਤ ਤਰੱਕੀ ਆਦਿ ਹੋਰ ਮੰਗਾਂ ਸ਼ਾਮਿਲ ਸਨ। ਸਫਾਈ ਸੇਵਕਾਂ ਨੇ ਿਿਕਹਾ ਕਿ ਜਿਹੜੇ ਹਸਪਤਾਲਾਂ ਵਿੱਚ ਮੌਰਚਰੀਆਂ ਹਨ, ਉਨ੍ਹਾਂ ਵਿੱਚ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਤੋ ਪੋਸਟ ਮਾਸਟਰ ਦਾ ਕੰਮ ਨਾ ਲਿਆ ਜਾਵੇ।
ਇਸ ਮੌਕੇ ਇੰਦਰਜੀਤ ਸਿੰਘ ਨੇ ਸਿਵਲ ਹਸਪਤਾਲ ਵਿੱਚ ਸਫਾਈ ਵਿਵਸਥਾ ਵਿੱਚ ਸੁਧਾਰ ਲਿਆਉਣ ਦੀ  ਸਖਤ ਹਦਾਇਤ ਦੇ ਨਾਲ ਨਾਲ ਸਫਾਈ ਕਰਮਚਾਰੀਆਂ ਨੂੰ ਉਨ੍ਹਾਂ ਦੀ ਸਿਹਤ ਸੁਰੱਖਿਆ ਨਾਲ ਸਬੰਧਤ ਸਾਰੀਆਂ ਸੁਵਿਧਾਵਾਂ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ।
ਸਫਾਈ ਕਰਮਚਾਰੀਆਂ ਦੀ ਸ਼ਿਕਾਇਤ ਜਿਸ ਅਨੁਸਾਰ ਸਫਾਈ ਦੇ ਪੁਰਾਣੇ ਠੇਕੇਦਾਰ ਨੇ ਉਨ੍ਹਾਂ ਦੀ ਤਨਖਾਹ ਦੇ ਈ.ਪੀ.ਐਫ. ਦਾ ਕਾਫ਼ੀ ਪੈਸਾ ਕਥਿਤ ਤੌਰ ਤੇ ਹੜੱਪ ਲਿਆ ਹੈ ਬਾਰੇ ਸ੍ਰੀ ਇੰਦਰਜੀਤ ਸਿੰਘ ਨੇ ਕਿਹਾ ਕਿ ਇਸ ਠੇਕੇਦਾਰ ਵਿਰੁੱਧ ਬਣਦੀ ਸ਼ਖਤ ਤੋ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਸਫਾਈ ਸੇਵਕਾਂ ਨਾਲ ਕਿਸੇ ਵੀ ਕਿਸਮ ਦੀ ਬੇਇਨਸਾਫ਼ੀ ਬਰਦਾਸ਼ਤ ਨਹੀ ਕੀਤੀ ਜਾਵੇਗੀ।
ਸ੍ਰੀ ਇੰਦਰਜੀਤ ਸਿੰਘ ਨੇ ਇਹ ਵੀ ਹਦਾਇਤ ਕੀਤੀ ਕਿ ਸਫਾਈ ਸੇਵਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਨੂੰ ਸੁਰੱਖਿਆ ਯੰਤਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਨੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ ਤੇ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *