ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਅਪ੍ਰੈਲ

Sh. Kulwant Singh, Deputy Commissioner of Moga

ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਅਪ੍ਰੈਲ
ਵੱਧ ਤੋਂ ਵੱਧ ਯੋਗ ਵਿਦਿਆਰਥੀ ਲੈਣ ਮੌਕੇ ਦਾ ਲਾਹਾ
ਉੱਤਮ ਅਤੇ ਮੁਫ਼ਤ ਸਿੱਖਿਆ ਕਰਕੇ ਮੈਰੀਟੋਰੀਅਸ ਸਕੂਲ ਲੋੜਵੰਦ ਵਿਦਿਆਰਥੀਆਂ ਲਈ ਹਨ ਵਰਦਾਨ-ਡਿਪਟੀ ਕਮਿਸ਼ਨਰ

ਮੋਗਾ, 16 ਅਪ੍ਰੈਲ (ਜਗਰਾਜ ਸਿੰਘ ਗਿੱਲ)

ਸੀਨੀਅਰ ਸੈਕੰਡਰੀ ਰੈਜੀਡੈਂਸ਼ਲ ਸਕੂਲ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ (ਮੈਰੀਟੋਰੀਅਸ ਸਕੂਲ) ਜਿਹੜੇ ਕਿ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਸੰਗਰੂਰ ਅਤੇ ਤਲਵਾੜਾ ਵਿਖੇ ਚੱਲ ਰਹੇ ਹਨ ਵਿੱਚ 11ਵੀਂ ਜਮਾਤ ਵਿੱਚ ਦਾਖਲੇ ਲਈ ਸੰਯੁਕਤ ਪ੍ਰਵੇਸ਼ ਪ੍ਰੀਖਿਆ ਲਈ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਚੱਲ ਰਹੀ ਹੈ। ਇਸ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਅਪ੍ਰੈਲ, 2023 ਹੈ। ਇਸ ਵਾਰ ਇਨ੍ਹਾਂ ਮੈਰੀਟੋਰਸੀਅਸ ਸਕੂਲਾਂ ਵਿੱਚ 4600 ਵਿਦਿਆਰਥੀਆਂ ਦੀਆਂ ਸੀਟਾਂ ਭਰੀਆਂ ਜਾਣਗੀਆਂ। ਉੱਤਮ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਕਰਕੇ  ਇਹ ਸਾਰੇ ਸਕੂਲ ਗਰੀਬ ਅਤੇ ਹੁਸਿ਼ਆਰ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੋ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕਰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ, ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਲਈ ਜਾਂਦੀ ਮੈਟ੍ਰਿਕ ਪ੍ਰੀਖਿਆ ਦੇ ਰਹੇ ਵਿਦਿਆਰਥੀ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਇਸ ਰਜਿਸਟ੍ਰੇਸ਼ਨ ਲਈ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਗਿਆਰਵ੍ਹੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਾਨ ਜਨਰਲ ਕੈਟਾਗਰੀ ਦੇ ਪਿਛਲੇ ਅਕਾਦਮਿਕ ਸੈਸ਼ਨ ਦੀ ਦਸਵੀਂ ਜਮਾਤ ਵਿੱਚੋਂ 70 ਫੀਸਦੀ ਅੰਕ ਅਤੇ ਐਸ.ਸੀ./ਐਸ.ਟੀ. ਕੈਟਾਗਿਰੀ ਦੇ 65 ਫੀਸਦੀ ਅੰਕਾਂ ਵਾਲੇ ਵਿਦਿਆਰਥੀ ਦਾਖਲਾ ਲੈਣ ਲਈ ਅਪਲਾਈ ਕਰਨ ਦੇ ਯੋਗ ਹੋਣਗੇ। ਇਨ੍ਹਾਂ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਪ੍ਰਵੇਸ਼ ਪ੍ਰੀਖਿਆ ਵਿੱਚੋਂ ਪ੍ਰਾਪਤ ਕੀਤੇ ਅੰਕਾਂ ਦੀ ਮੈਰਿਟ ਦੇ ਆਧਾਰ ਉੱਪਰ ਦਿੱਤਾ ਜਾਵੇਗਾ।
ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗਿਆਰਵ੍ਹੀਂ ਅਤੇ ਬਾਰਵ੍ਹੀਂ ਦੀ ਮੁਫ਼ਤ ਪੜ੍ਹਾਈ ਦੇ ਨਾਲ ਨਾਲ ਜੇ.ਈ.ਈ., ਨੀਟ, ਐਨ.ਡੀ.ਏ., ਸੀ.ਪੀ.ਟੀ., ਇੰਗਲਿਸ਼ ਸਪੀਕਿੰਗ, ਆਰਮਡ ਫੋਰਸਜ਼ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਵੀ ਦਿੱਤੀ ਜਾਂਦੀ ਹੈ। ਇਸ ਸਬੰਧੀ ਵਿਸਤ੍ਰਿਤ ਹਦਾਇਤਾਂ www.meri toriousschools.com ,, ਉੱਪਰੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਮੋਗਾ ਦੇ ਯੋਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਵੇਸ਼ ਪ੍ਰੀਖਿਆ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਕਿਉਂਕਿ ਇਨ੍ਹਾਂ ਮੈਰੀਟੋਰੀਅਸ ਸਕੂਲਾਂ ਵਿੱਚ ਮੁਫ਼ਤ ਅਤੇ ਉੱਤਮ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਹੈ।
    

Leave a Reply

Your email address will not be published. Required fields are marked *