ਮੋਗਾ (ਜਗਰਾਜ ਸਿੰਘ ਗਿੱਲ) ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 90 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਅਤੇ ਅੱਜ ਕਰੋਨਾ ਦੇ 29 ਕੇਸ ਜਿਹੜੇ ਕਿ ਕਰੋਨਾ ਨੂੰ ਹਰਾਉਣ ਵਿੱਚ ਕਾਮਯਾਬ ਹੋਏ ਹਨ ਨੂੰ ਸਿਹਤ ਵਿਭਾਗ ਨੇ ਡਿਸਚਾਰਜ ਵੀ ਕੀਤਾ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 465 ਹੋ ਗਈ ਹੈ ਜਿੰਨਾਂ ਵਿੱਚੋ 340 ਕੇਸਾਂ ਨੂੰ ਹੋਮ ਆਈਸੋਲੇਸਟ, 15 ਕੇਸਾਂ ਨੂੰ ਲੈਵਲ 1 ਅਤੇ 10 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਵਿੱਚ ਦਾਖਲ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 31216 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 29146 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 748 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 376 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। Share this:TwitterFacebookWhatsAppTumblrLinkedInPocketTelegramPinterest
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ Jun 3, 2025 Jagraj Gill
ਸ੍ਰੀ ਗੁਰੂ ਤੇਗ਼ ਬਹਾਦਰ ਜੀ ,ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਿਖਲਾਈ ਕੈਂਪ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋ ਲਗਾਇਆ ਗਿਆ May 31, 2025 Jagraj Gill