ਮੋਗਾ ਜ਼ਿਲੇ ਦੀਆਂ ਮੰਡੀਆਂ ਵਿਚੋਂ 844955 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ/ਡਿਪਟੀ ਕਮਿਸ਼ਨਰ

ਮੋਗਾ 18 ਅਕਤੂਬਰ

/ਜਗਰਾਜ ਸਿੰਘ ਗਿੱਲ-ਮਨਪ੍ਰੀਤ ਮੋਗਾ/
ਡਿਪਟੀ ਕਮਿਸਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ 895000.87 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ 844955 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋ 529485 ਮੀਟਿ੍ਰਕ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਗਈ ਹੈ।ਉਨਾਂ ਕਿਹਾ ਕਿ ਖਰੀਦ ਦੇ ਢੁੱਕਵੇਂ ਪ੍ਰਬੰਧਾਂ ਜਰੀਏ ਜ਼ਿਲੇ ਦੇ ਕਿਸਾਨਾਂ ਨੂੰ ਕਿਸੇ ਵੀ ਮੰਡੀ ਵਿੱਚ ਕਿਸੇ ਵੀ ਤਰਾਂ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਵੇਚਣ ਲਈ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕੰਬਾਈਨ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਮ 7 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਕੰਬਾਈਨ ਨਾਲ ਝੋਨੇ ਦੀ ਕਟਾਈ ਨਾ ਕਰਨ। ਉਨਾਂ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਦੀ ਵੀ ਅਪੀਲ ਕੀਤੀ।ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ/ਖੇਤੀਬਾੜੀ ਵਿਭਾਗ/ਫੂਡ ਸਪਲਾਈ ਵਿਭਾਗ ਵੱਲੋ ਆਪਣੇ ਪੱਧਰ ਤੇ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਵੀ ਤਰਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਉਨਾਂ ਕਿਹਾ ਕਿ ਮਿਸ਼ਨ ਫਤਹਿ ਤਹਿਤ ਕਰੋਨਾ ਦੇ ਸੰਕਰਮਣ ਤੋ ਕਿਸਾਨਾਂ ਨੂੰ ਬਚਾਉਣ ਲਈ ਅਤੇ ਕਿਸਾਨਾਂ ਦੀ ਮੰਡੀਆਂ ਵਿਚਲੀ ਖੱਜਲ ਖੁਆਰੀ ਨੂੰ ਘਟਾਉਣ ਲਈ ਟੋਕਨ ਸਿਸਟਮ ਰਾਹੀ ਮੰਡੀਆਂ ਵਿੱਚ ਕਿਸਾਨਾਂ ਦੀ ਐਟਰੀ ਕਰਵਾਈ ਜਾ ਰਹੀ ਹੈ।
ਜ਼ਿਲਾ ਮੰਡੀ ਅਫ਼ਸਰ ਮਨਦੀਪ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 386951 ਮੀਟਿ੍ਰਕ ਟਨ, ਮਾਰਕਫ਼ੈਡ ਵੱਲੋਂ 228873 ਮੀਟਿ੍ਰਕ ਟਨ, ਪਨਸਪ ਵੱਲੋਂ 135718 ਮੀਟਿ੍ਰਕ ਟਨ, ਵੇਅਰਹਾਊਸ ਵੱਲੋ 91232 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 2181 ਮੀਟਿ੍ਰਕ ਟਨ ਝੋਨਾ ਖ੍ਰੀਦਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾਵੇਗਾ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤੇ ਮਾਰੂ ਪ੍ਰਭਾਵ ਪੈ ਰਹੇ ਹਨ, ਇਸ ਲਈ ਐਸ.ਐਮ.ਐਸ. ਤੋ ਬਿਨਾਂ ਕਿਸੇ ਵੀ ਕੰਬਾਇਨ ਨੂੰ ਚੱਲਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ।
ਜਿਲਾ ਮੋਗਾ ਅੰਦਰ ਸੁਪਰ ਸਟਰਾਅ ਮੈਨੇਜਮੈਟ ਸਿਸਟਮ (ਐਸ.ਐਮ.ਐਸ.) ਤੋ ਬਿਨਾਂ ਚੱਲਣ ਵਾਲੀਆਂ ਕੰਬਾਇਨਾਂ ਜਬਤ ਕੀਤੀਆਂ ਜਾਣਗੀਆਂ। ਝੋਨੇ ਦੇ ਨਾੜ (ਪਰਾਲੀ) ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਪਰੋਕਤ ਧਾਰਾਵਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਧਾਰਾ 188 ਆਈ.ਪੀ.ਸੀ. ਅਤੇ ਧਾਰਾ 51 ਬੀ ਤਹਿਤ ਕੇਸ ਰਜਿਸਟਰਡ ਕੀਤਾ ਜਾਵੇਗਾ ਜਿਸ ਵਿੱਚ ਕੈਦ ਦੀ ਸਜ਼ਾ ਅਤੇ ਜੁਰਮਾਨਾ ਦੋਨਾਂ ਦਾ ਉਪਬੰਧ ਹੈ।
ਉਨਾਂ ਕਿਹਾ ਕਿ ਜ਼ਿਲਾ ਮੋਗਾ ਦੀ ਹਦੂਦ ਅੰਦਰ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ ‘ਤੇ ਵੀ ਮਿਤੀ 31 ਦਸੰਬਰ 2020 ਤੱਕ ਮੁਕੰਮਲ ਪਾਬੰਦੀ ਲਗਾਈ ਗਈ ਹੈ।

Leave a Reply

Your email address will not be published. Required fields are marked *