ਮੋਗਾ (ਜਗਰਾਜ ਸਿੰਘ ਗਿੱਲ) : ਮੋਗਾ ਜ਼ਿਲ੍ਹੇ ਦੀ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੂੰ ਅਹੁਦੇ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਕਾਰਵਾਈ ਜ਼ਮੀਨ ਗਬਨ ਦੇ ਦੋਸ਼ਾਂ ਵਿਚ ਕੀਤੀ ਗਈ ਹੈ। ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਧਰਮਕੋਟ ਦੇ ਉਪ-ਮੰਡਲ ਮੈਜਿਸਟ੍ਰੇਟ, ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ 4(1)(a) ਦੇ ਤਹਿਤ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ।
ਮੁਅੱਤਲੀ ਦੀ ਮਿਆਦ ਦੌਰਾਨ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮ, ਭਾਗ I, ਧਾਰਾ 1 ਦੇ ਨਿਯਮ 7.2 ਦੇ ਉਪਬੰਧਾਂ ਅਨੁਸਾਰ ਭੱਤੇ ਪ੍ਰਾਪਤ ਹੋਣਗੇ। ਮੁਅੱਤਲੀ ਦੀ ਮਿਆਦ ਦੌਰਾਨ ਅਧਿਕਾਰੀ ਦਾ ਮੁੱਖ ਦਫ਼ਤਰ ਚੰਡੀਗੜ੍ਹ ਹੋਵੇਗਾ ਅਤੇ ਉਹ ਆਪਣਾ ਮੁੱਖ ਦਫ਼ਤਰ ਉਦੋਂ ਤੱਕ ਨਹੀਂ ਛੱਡੇਗਾ ਜਦੋਂ ਤੱਕ ਸਮਰੱਥ ਅਧਿਕਾਰੀ ਤੋਂ ਪਹਿਲਾਂ ਇਜਾਜ਼ਤ ਨਹੀਂ ਲਈ ਜਾਂਦੀ।












Leave a Reply