ਮੋਗਾ 23 ਅਪ੍ਰੈਲ (ਜਗਰਾਜ ਲੋਹਾਰਾ)
ਕੁੱਝ ਦਿਨ ਪਹਿਲਾਂ ਬਾਘਾਪੁਰਾਣਾ ਦੇ ਪਿੰਡ ਚੀਦਾ ਵਿਖੇ ਆਏ ਚਾਰੋ ਕਰੋਨਾ ਪਾਜੀਟਿਵ ਕੇਸਾਂ ਦੀ ਰਿਪੋਰਟ ਅੱਜ ਨੈਗੇਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਹੁਣ ਕੋਈ ਵੀ ਕਰੋਨਾ ਦਾ ਪਾਜੀਟਿਵ ਕੇਸ ਨਹੀ ਹੈ। ਉਨ੍ਹਾਂ ਕਿਹਾ ਕਿ ਅੱਜ ਕਰਵਾਏ ਗਏ ਟੈਸਟਾਂ ਵਿੱਚ ਪਤਾ ਲੱਗਾ ਹੈ ਕਿ ਇਹ ਚਾਰੋ ਹੀ ਮਰੀਜ਼ ਤੰਦਰੁਸਤ ਹਨ ਅਤੇ ਹੁਣ ਇਸ ਬਿਮਾਰੀ ਤੋ ਮੁਕਤ ਹੋ ਚੁੱਕੇ ਹਨ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਰੋਨਾ ਖਿਲਾਫ਼ ਚਲਾਈ ਜਾ ਰਹੀ ਇਸ ਜੰਗ ਵਿੱਚ ਪ੍ਰਸ਼ਾਸਨ ਦਾ ਸਾਥ ਲਗਾਤਾਰ ਦੇਣ ਤਾਂ ਜੋ ਇਸ ਬਿਮਾਰੀ ਨੂੰ ਹਰਾ ਕੇ ਸਾਰੇ ਮੋਗਾ ਵਾਸੀ ਸੁਰੱਖਿਅਤ ਰਹਿ ਸਕਣ। ਉਨ੍ਹਾਂ ਸਿਹਤ ਵਿਭਾਗ ਦੇ ਖਾਸ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਕ੍ਰਮਚਾਰੀਆਂ ਵਲੋ ਦਿਨ ਰਾਤ ਮਿਹਨਤ ਕਰਕੇ ਇਹ ਮੁਕਾਮ ਹਾਸਲ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਘਰ ਰਹਿਣ ਅਤੇ ਸੁਰੱਖਿਅਤ ਰਹਿਣ ਤਾਂ ਜੋ ਇਸ ਬਿਮਾਰੀ ਦੇ ਸੰਕਰਮਣ ਦੇ ਚਕਰ ਨੂੰ ਖਤਮ ਕੀਤਾ ਜਾ ਸਕੇ।
ਘਰ ਵਿਚ ਰਹੋਂ ਸੁਰੱਖਿਅਤ ਰਹੋਂ ਜਨਤਕ ਹਿੱਤ ਵਿੱਚ ਜਾਰੀ