ਆਮ ਲੋਕ ਲੈਣ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ-ਸੀ.ਜੇ.ਐਮ.
ਮੋਗਾ, 24 ਜੂਨ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਹੁਕਮਾਂ ਹੇਠ ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀਮਤੀ ਮਨਦੀਪ ਪੰਨੂ ਦੀ ਅਗਵਾਈ ਹੇਠ ਮੋਗਾ ਦੀਆਂ ਜਿ਼ਲ੍ਹਾ ਅਦਾਲਤਾਂ ਅਤੇ ਤਹਿਸੀਲਾਂ ਦੀਆਂ ਅਦਾਲਤਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ 10 ਜੁਲਾਈ, 2021 ਨੂੰ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਅਦਾਲਤਾਂ ਵਿੱਚ ਹਰ ਤਰ੍ਹਾਂ ਦੇ ਮਸਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ।
ਮਾਣਯੋਗ ਸੀ.ਜੇ.ਐਮ-ਕਮ- ਸਕੱਤਰ ਸ਼੍ਰੀ ਅਮਰੀਸ਼ ਕੁਮਾਰ ਗੋਇਲ, ਨੇ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਅਪਰਾਧਿਕ ਅਨੁਕੂਲ ਕੇਸ, ਚੈੱਕ ਦੇ ਕੇਸਾਂ ਦੇ ਮਾਮਲੇ, ਮਨੀ ਰਿਕਵਰੀ ਕੇਸ, ਮੋਟਰ ਐਕਸੀਡੈਂਟ ਕੇਸ, ਲੇਬਰ ਅਤੇ ਰੋਜ਼ਗਾਰ ਸਬੰਧੀ ਮਸਲੇ, ਬਿਜਲੀ ਪਾਣੀ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਬਿਲਾਂ ਸਬੰਧੀ ਮਸਲੇ, ਵਿਆਹੁਤਾ ਵਿਵਾਦ, ਜਮੀਨਾਂ ਸਬੰਧੀ ਮਸਲੇ, ਸੇਵਾ ਦੇ ਮਾਮਲੇ ਅਤੇ ਮਾਲੀਏ ਦੇ ਮਾਮਲੇ ਅਤੇ ਸਿਵਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।
ਉਹਨਾਂ ੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਉਣ। ਅਖਰੀ ਉਨ੍ਹਾਂ ਕਿਹਾ ਕਿ ਕਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਜਾਂ ਸਲਾਹ ਲਈ 1968 ਟੋਲ ਫ੍ਰੀ ਨੰਬਰ ਡਾਇਲ ਕੀਤਾ ਜਾ ਸਕਦਾ ਹੈ।