• Thu. Nov 21st, 2024

ਮੋਗਾ ਜ਼ਿਲ੍ਹੇ ਦੇ ਸਾਰੇ ਸਿਨੇਮਾ ਹਾਲ ,ਜਿੰਮ ,ਸਵੀਮਿੰਗ ਪੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ.ਖੇਡ ਮੁਕਾਬਲੇ, ਕਾਨਫਰੰਸਾਂ, ਸੱਭਿਆਚਾਰਕ ਸਮਾਗਮ, ਮੇਲੇ, ਪ੍ਰਦਰਸ਼ਨੀਆਂ ਅਤੇ ਹੋਰ ਜਨਤਕ ਇਕੱਠਾਂ ‘ਤੇ ਵੀ ਅਗਲੇ ਹੁਕਮਾਂ ਤੱਕ ਪਾਬੰਦੀ –ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ

ByJagraj Gill

Mar 14, 2020

ਮੋਗਾ 14 ਮਾਰਚ (ਜਗਰਾਜ ਲੋਹਾਰਾ)  ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 14 ਮਾਰਚ, 2020 ਦੀ ਰਾਤ 12 ਵਜੇ ਤੋਂ ਸਾਰੇ ਸਿਨੇਮਾ ਹਾਲ, ਜਿੰਮ, ਸਵਿੰਮਿੰਗ ਪੂਲ ਆਦਿ ਬੰਦ ਕਰਨ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੰਬੰਧੀ ਜਾਰੀ ਕੀਤੇ ਗਏ ਹੁਕਮਾਂ ਵਿੱਚ ਹਰ ਤਰ੍ਹਾਂ ਦੇ ਖੇਡ ਮੁਕਾਬਲੇ, ਕਾਨਫਰੰਸਾਂ, ਸੱਭਿਆਚਾਰਕ ਸਮਾਗਮ, ਮੇਲੇ, ਪ੍ਰਦਰਸ਼ਨੀਆਂ ਅਤੇ ਹੋਰ ਜਨਤਕ ਇਕੱਠਾਂ ‘ਤੇ ਵੀ ਅੱਧੀ ਰਾਤ ਤੋਂ ਅਗਲੇ ਹੁਕਮਾਂ ਤੱਕ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਹੁਕਮ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਐਪੀਡੈਮਿਕ ਡਿਜੀਜ਼ਜ਼ ਐਕਟ, 1897 ਅਧੀਨ ਜਾਰੀ ਕੀਤੇ ਗਏ ਹਨ ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *