ਹੁਣ ਕਿਸਾਨਾਂ ਨੂੰ ਝੋਨੇ ਦੀਆਂ ਢੇਰੀਆਂ ਉੱਪਰ ਨਹੀਂ ਬਿਤਾਉਣਾ ਪਵੇਗਾ ਦੁਸਹਿਰਾ ਤੇ ਦਿਵਾਲੀ ਦਾ ਤਿਉਹਾਰ-ਲਾਲ ਚੰਦ ਕਟਾਰੂਚੱਕ
-ਕਿਹਾ! ਕਿਸਾਨ ਸਵੇਰੇ ਮੰਡੀਆਂ ਵਿੱਚ ਫ਼ਸਲ ਲਿਆ ਕੇ ਉਸੇ ਦਿਨ ਦੀ ਰਾਤ ਬਿਤਾ ਰਹੇ ਆਪਣੇ ਪਰਿਵਾਰਾਂ ਵਿੱਚ
–ਕਿਸਾਨਾਂ ਨੂੰ ਕਿਸੇ ਵੀ ਅਨਾਜ ਮੰਡੀ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
ਮੋਗਾ, 13 ਅਕਤੂਬਰ
ਜਗਰਾਜ ਸਿੰਘ ਗਿੱਲ
ਲੰਬੇ ਸਮੇਂ ਤੋਂ ਪਿਛਲੀਆਂ ਸਰਕਾਰਾਂ ਵੇਲੇ ਇਹ ਰੀਤ ਚੱਲੀ ਆ ਰਹੀ ਸੀ ਕਿ ਕਿਸਾਨਾਂ ਦਾ ਦੁਸਹਿਰਾ ਤੇ ਦਿਵਾਲੀ ਜਾਂ ਤਾਂ ਮੰਡੀਆਂ ਵਿੱਚ ਝੋਨੇ ਦੀਆਂ ਢੇਰੀਆਂ ਉੱਪਰ ਬੈਠਿਆਂ ਗੁਜ਼ਰਦਾ ਸੀ ਜਾਂ ਫਿਰ ਆਪਣੀ ਫ਼ਸਲ ਦੇ ਪੈਸੇ ਲੈਣ ਲਈ ਚੱਕਰ ਕੱਟਦਿਆਂ, ਪ੍ਰੰਤੂ ਜਦੋਂ ਤੋਂ ਸੂਬੇ ਵਿੱਚ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਈ ਹੈ ਕਿਸਾਨਾਂ ਨੂੰ ਝੋਨੇ ਜਾਂ ਕਣਕ ਕਿਸੇ ਵੀ ਫ਼ਸਲ ਨੂੰ ਵੇਚਣ ਲਈ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾ ਰਿਹਾ। ਜਿਹੜਾ ਕਿਸਾਨ ਪਹਿਲਾਂ ਕਿੰਨੇ-ਕਿੰਨੇ ਦਿਨ ਮੰਡੀਆਂ ਵਿੱਚ ਆਪਣੀ ਫ਼ਸਲ ਨੂੰ ਵੇਚਣ ਲਈ ਦਿਨ-ਰਾਤ ਮੰਡੀਆਂ ਵਿੱਚ ਬੈਠਿਆ ਕਰਦਾ ਸੀ ਅੱਜ ਉਹੀ ਕਿਸਾਨ ਸਿਰਫ਼ ਇੱਕੋ ਦਿਨ ਵਿੱਚ ਹੀ ਆਪਣੀ ਫ਼ਸਲ ਵੇਚ ਕੇ ਉਸੇ ਦਿਨ ਦੀ ਰਾਤ ਆਪਣੇ ਪਰਿਵਾਰ ਵਿੱਚ ਗੁਜ਼ਾਰਦਾ ਹੈ, ਇਹ ਸਿਰਫ਼ ਇਮਾਨਦਾਰ ਅਤੇ ਕਿਸਾਨ ਹਿਤੈਸ਼ੀ ਸਰਕਾਰ ਕਰਕੇ ਸੰਭਵ ਹੋਇਆ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਅਤੇ ਖਪਤਕਾਰ ਮਾਮਲੇ, ਪੰਜਾਬ ਨੇ ਅੱਜ ਮੋਗਾ ਅਤੇ ਧਰਮਕੋਟ ਦੀਆਂ ਮੰਡੀਆਂ ਵਿੱਚ ਝੋਨੇ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਦੀਪਕ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮੋਗਾ ਸ੍ਰ. ਹਰਮਨਜੀਤ ਸਿੰਘ ਬਰਾੜ, ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ ਸਮੇਤ ਹੋਰ ਵੀ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।
ਮੰਤਰੀ ਨੇ ਮੰਡੀਆਂ ਦੇ ਖ੍ਰੀਦ ਅਤੇ ਸਫ਼ਾਈ ਪ੍ਰਬੰਧਾਂ ਉੱਪਰ ਸੰਤੁਸ਼ਟੀ ਜਾਹਰ ਕੀਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਪੰਜਾਬ ਦੀ ਆਰਥਿਕਤਾ ਨੂੰ ਉੱਪਰ ਚੁੱਕਣ ਲਈ ਇਹ ਦੋਨੋਂ ਝੋਨੇ ਅਤੇ ਕਣਕ ਦਾ ਸੀਜ਼ਨ ਬੜੀ ਮਹੱਤਤਾ ਰੱਖਦੇ ਹਨ। ਉਨ੍ਹਾਂ ਦੱਸਿਆ ਕਿ 8.5 ਲੱਖ ਕਿਸਾਨਾਂ ਨੇ ਪੂਰੇ ਪੰਜਾਬ ਵਿੱਚ ਬਣੇ 1854 ਖ੍ਰੀਦ ਕੇਂਦਰਾਂ ਵਿੱਚ ਆਪਣੀ ਝੋਨੇ ਦੀ ਫ਼ਸਲ ਵੇਚਣੀ ਹੈ।ਪੰਜਾਬ ਸਰਕਾਰ ਕੋਲ 37 ਹਜ਼ਾਰ ਕਰੋੜ ਸੀ.ਸੀ.ਐਲ. ਮੌਜੂਦ ਹੈ ਇਸ ਲਈ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਅਦਾਇਗੀ ਵਿੱਚ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਵੇਗੀ।ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਖੱਜਲ ਖੁਆਰੀ ਨੂੰ ਬਿਲਕੁਲ ਬੰਦ ਕਰਨ ਲਈ ਮਾਣਯੋਗ ਮੁੱਖ ਮੰਤਰੀ ਵੀ ਲਗਾਤਾਰ ਇਨ੍ਹਾਂ ਪ੍ਰਬੰਧਾਂ ਦਾ ਫੀਡਬੈਕ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ 1 ਅਕਤੂਬਰ ਤੋਂ ਸ਼ੁਰੂ ਹੋਏ ਇਸ ਸੀਜ਼ਨ ਦੌਰਾਨ 12 ਅਕਤੂਬਰ ਤੱਕ 15.51 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਆਇਆ ਹੈ ਜਿਸ ਵਿੱਚੋਂ 14.50 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚੋਂ ਸਰਕਾਰ ਵੱਲੋਂ ਖਰੀਦਿਆ ਜਾ ਚੁੱਕਾ ਹੈ। 2100 ਕਰੋੜ ਰੁਪਏ ਤੋਂ ਉੱਪਰ ਝੋਨੇ ਦੀ ਰਕਮ ਨੂੰ ਕਿਸਾਨਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤਾ ਗਿਆ ਹੈ।ਸਰਕਾਰ ਦੀ ਸੁਚੱਜੀ ਅਗਵਾਈ ਸਦਕਾ ਇਸ ਸੀਜ਼ਨ ਵਿੱਚ ਕਿਸਾਨਾਂ, ਮਜ਼ਦੂਰ, ਮਿੱਲਰਾ, ਆੜਤੀਆਂ ਆਦਿ ਹਰ ਵਰਗ ਖੁਸ਼ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਦੂਰ-ਅੰਦੇਸ਼ੀ ਸੋਚ ਸਦਕਾ ਘਰੇਲੂ ਉੱਦਮੀਆਂ ਨੇ ਵੀ ਇਸ ਵਾਰ ਆਪਣੀਆਂ 480 ਮਿੱਲਾਂ ਨਵੀਆਂ ਲਗਾਈਆਂ ਹਨ ਇਨ੍ਹਾਂ ਨਾਲ ਉਨ੍ਹਾਂ ਦਾ ਕਾਰੋਬਾਰ ਵੀ ਪ੍ਰਫੁੱਲਤ ਹੋ ਰਿਹਾ ਹੈ।
ਇਸ ਮੌਕੇ ਉਹਨਾਂ ਜਿਲ੍ਹਾ ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿਤੀ ਜਾਵੇ। ਉਹਨਾਂ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿਚ ਪੀਣ ਵਾਲੇ ਪਾਣੀ, ਰੌਸ਼ਨੀ ਅਤੇ ਸਾਫ਼ ਸਫ਼ਾਈ ਦਾ ਖਾਸ ਖਿਆਲ ਰੱਖਿਆ ਜਾਵੇ।
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਮਿਤੀ 12 ਅਕਤੂਬਰ ਤੱਕ 8751 ਮੀਟ੍ਰਿਕ ਟਨ ਫ਼ਸਲ ਦੀ ਮੰਡੀਆਂ ਵਿੱਚ ਆਮਦ ਹੋ ਚੁੱਕੀ ਹੈ ਜਿਸ ਵਿਚੋਂ 6234 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ