ਮੋਗਾ 11 ਸਤੰਬਰ
(ਜਗਰਾਜ ਗਿੱਲ,ਮਨਪ੍ਰੀਤ ਮੋਗਾ)
ਸਹਾਇਕ ਪ੍ਰੋਜੈਕਟ ਅਫ਼ਸਰ (ਮੱਛੀ ਪਾਲਣ) ਮੋਗਾ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਮੱਛੀ ਪਾਲਕਾਂ ਲਈ 7 ਸਤੰਬਰ ਤੋ 11 ਸਤੰਬਰ, 2020 ਤੱਕ ਪੰਜ ਰੋਜ਼ਾ ਮੁਫ਼ਤ ਮੱਛੀ ਪਾਲਣ ਸਿਖਲਾਈ ਕੈਪ ਦਫ਼ਤਰ ਸਹਾਇਕ ਪ੍ਰੋਜੈਕਟ ਅਫ਼ਸਰ (ਮੱਛੀ ਪਾਲਣ) ਮੋਗਾ ਵਿਖੇ ਲਗਾਇਆ ਗਿਆ। ਕੈਪ ਦੌਰਾਨ ਪੰਜਾਬ ਸਰਕਾਰ ਵੱਲੋ ਕਰੋਨਾ ਨੂੰ ਮਾਤ ਦੇਣ ਲਈ ਵਿੱਢੇ ਗਏ ਮਿਸ਼ਨ ਫਤਿਹ ਵਰਤੀਆਂ ਜਾਣ ਵਾਲੀਆਂ ਸਾਰੀਆਂ ਸਾਵਧਾਨੀਆਂ ਨੂੰ ਅਮਲ ਵਿੱਚ ਲਿਆਂਦਾ ਗਿਆ। ਕੈਪ ਵਿੱਚ ਸਿੱਖਿਆਰਥੀਆਂ ਨੂੰ ਵਾਰ ਵਾਰ ਹੱਥਾਂ ਨੂੰ ਸੈਨਟਾਈਜ ਕਰਨ, ਮਾਸਕ ਪਾਉਣ, ਅਤੇ ਸਮਾਜਿਕ ਦੂਰੀ ਨੂੰ ਅਪਣਾ ਕੇ ਟ੍ਰੇਨਿੰਗ ਦਿੱਤੀ ਗਈ।
ਇਸ ਸਿਖਲਾਈ ਕੈਪ ਵਿੱਚ ਕੁੱਲ 22 ਸਿਖਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਖਿਆਰਥੀਆਂ ਨੂੰ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਸਿਖਲਾਈ ਦਿੱਤੀ ਗਈ ਅਤੇ ਸਫਲਤਾ ਪੂਰਵਕ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ।
ਸ੍ਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਨ ਦੇ ਚਾਹਵਾਨਾ ਸਿਖਿਆਰਥੀਆਂ ਨੂੰ ਬੈਕ ਪਾਸੋ ਆਸਾਨ ਕਿਸ਼ਤਾਂ ਦੇ ਕਰਜ਼ਾ, ਕਿਸਾਨ ਕ੍ਰੈਡਿਟ ਕਾਰਡ ਮੁਹੱਈਆ ਕਰਵਾਇਆ ਜਾਵੇਗਾ ਅਤੇ ਵਿਭਾਗ ਵੱਲੋ ਮੱਛੀ ਪਾਲਣ ਸਬੰਧੀ ਸਬਸਿਡੀ ਵੀ ਦਿੱਤੀ ਜਾਵੇਗੀ।