ਯੂਕਰੇਨ ਵਿੱਚ ਫਸੇ ਜ਼ਿਲ੍ਹਾ ਮੋਗਾ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਇਹਨਾਂ ਹੈਲਪਲਾਈਨ ਨੰਬਰਾਂ 7696858632,

8360722884 ‘ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ 

ਮੋਗਾ, 25 ਫਰਵਰੀ (ਜਗਰਾਜ ਸਿੰਘ ਗਿੱਲ) –

ਯੂਕਰੇਨ ਵਿੱਚ ਫਸੇ ਜ਼ਿਲ੍ਹਾ ਮੋਗਾ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੋ ਹੈਲਪਲਾਈਨ ਨੰਬਰ 7696858632,

8360722884 ਸਥਾਪਤ ਕੀਤੇ ਗਏ ਹਨ ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਸ੍ਰ ਹਰਚਰਨ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਮੋਗਾ ਨਾਲ ਸਬੰਧਤ ਯੂਕਰੇਨ ਵਿੱਚ ਫਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ।

ਉਹਨਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਮੋਗਾ ਨਾਲ ਸਬੰਧਤ ਜਿਹੜ੍ਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹਨ ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਸ ਸੂਚਨਾ ਵਿੱਚ ਯੂਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੂਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।

Leave a Reply

Your email address will not be published. Required fields are marked *