• Wed. Nov 27th, 2024

ਰਾਸ਼ਟਰੀ ਲੋਕ ਅਦਾਲਤ ਵਿੱਚ 1685 ਕੇਸਾਂ ਦਾ ਨਿਪਟਾਰਾ ਕਰਕੇ 14.89 ਕਰੋੜ ਦੇ ਅਵਾਰਡ ਪਾਸ

ByJagraj Gill

Aug 13, 2022

ਅਗਲੀ ਲੋਕ ਅਦਾਲਤ 12 ਨਵੰਬਰ ਨੂੰ ਲੱਗੇਗੀ-ਸੀ.ਜੇ.ਐਮ. 

 

ਕੋਟ ਈਸੇ ਖਾਂ 13 ਅਗਸਤ (ਜਗਰਾਜ ਸਿੰਘ ਗਿੱਲ)

ਅੱਜ ਜ਼ਿਲ੍ਹਾ ਮੋਗਾ ਵਿੱਚ ਅਤੇ ਇਸ ਦੀ ਸਬ-ਡਿਵੀਜ਼ਨ ਬਾਘਾਪੁਰਾਣਾ ਵਿਖੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਧੀਨ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਮਨਦੀਪ ਪੰਨੂ ਦੀਆਂ ਹਦਾਇਤਾਂ ਅਨੁਸਾਰ ਹੇਠ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ ਕੁੱਲ 13 ਬੈਂਚ ਬਣਾਏ ਗਏ। ਇਸ ਲੋਕ ਅਦਾਲਤ ਵਿੱਚ ਕੰਜਿਊਮਰ ਕੋਰਟ ਦਾ ਅਤੇ ਰੇਵੈਨਿਊ ਕੇਸਾਂ ਲਈ ਅਲੱਗ ਤੋਂ ਬੈਂਚ ਬਣਾਏ ਗਏ ਸਨ।

ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ਼੍ਰੀ ਅਮਰੀਸ਼ ਕੁਮਾਰ ਨੇ ਦੱਸਿਆ ਕਿ ਇਹ ਰਾਸ਼ਟਰੀ ਲੋਕ ਅਦਾਲਤ ਅੱਜ ਮਾਣਯੋਗ ਸ਼੍ਰੀ ਤੇਜਿੰਦਰ ਸਿੰਘ ਢੀਂਡਸਾ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ਼੍ਰੀ ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਮੈਡਮ ਮਨਦੀਪ ਪੰਨੂ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਦੀਆਂ ਹਦਾਇਤਾਂ ਅਨੁਸਾਰ ਲਗਾਈ ਗਈ।

ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵੱਲੋਂ 598 ਪ੍ਰੀ-ਲਿਟੀਗੇਟਿਵ ਅਤੇ 1087 ਪੈਂਡਿੰਗ ਕੇਸਾਂ ਦਾ ਨਬੇੜਾ ਆਪਸੀ ਰਾਜੀਨਾਮੇ ਤਹਿਤ ਕਰਵਾਇਆ ਗਿਆ ਅਤੇ ਕੁੱਲ 14 ਕਰੋੜ 88 ਲੱਖ 98 ਹਜ਼ਾਰ 950 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਰਿਸ਼ਤੇ ਵੀ ਮਜ਼ਬੂਤ ਹੁੰਦੇ ਹਨ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ਼ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ।

 

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *