ਨਿਹਾਲ ਸਿੰਘ ਵਾਲਾ, 8 ਅਪ੍ਰੈਲ ( ਮਿੰਟੂ ਖੁਰਮੀ, ਕੁਲਦੀਪ ਸਿੰਘ) ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਕਰਫਿਊ ਦਾ ਜਾਇਜ਼ਾ ਲੈਣ ਪੁੱਜੇ ਡੀ. ਐੱਸ. ਪੀ. ਮਨਜੀਤ ਸਿੰਘ ਨੇ ਆਮ ਲੋਕਾਂ ਨੂੰ ਇਸ ਸੰਕਟਮਈ ਸਥਿਤੀ ਵਿੱਚ ਆਪੋ-ਆਪਣੇ ਘਰਾਂ ਵਿੱਚ ਰਹਿਣ ਨੂੰ ਤਰਜੀਹ ਦੇਣ ਤਾਂ ਜੋ ਇਸ ਕੋਰੋਨਾ ਵਾਇਰਸ ਦੀ ਵਧ ਰਹੀ ਚੇਨ ਨੂੰ ਤੋੜਨ ਵਿੱਚ ਸਫਲਤਾ ਮਿਲ ਸਕੇ। ਇਸ ਮੌਕੇ ਐਸ. ਕੇ. ਬ੍ਰਦਰਜ਼ ਨਿਹਾਲ ਸਿੰਘ ਵਾਲਾ ਵੱਲੋਂ ਕਰਫਿਊ ਦੌਰਾਨ ਡਿਊਟੀ ਨਿਭਾਉਣ ਵਾਲੇ ਪੁਲਿਸ ਮੁਲਾਜ਼ਮ ਲਈ ਕੁੱਲ 1100 ਮਾਸਕ ਵਿੱਚੋਂ 450 ਦੇ ਕਰੀਬ ਮਾਸਕ ਵੰਡੇ ਗਏ। ਡੀ. ਐੱਸ. ਪੀ. ਮਨਜੀਤ ਸਿੰਘ ਵੱਲੋਂ ਮਾਸਕ ਵੰਡਣ ਵਾਲੇ ਐਸ. ਕੇ. ਬ੍ਰਦਰਜ਼ ਵਾਲਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਐਸ.ਐਚ.ਓ. ਜਸਵੰਤ ਸਿੰਘ ਥਾਣਾ ਨਿਹਾਲ ਸਿੰਘ ਵਾਲਾ, ਸਬ-ਇੰਸਪੈਕਟਰ ਮਨਜੀਤ ਸਿੰਘ, ਬਿਲਾਸਪੁਰ ਦੇ ਚੌਂਕੀ ਇੰਚਾਰਜ ਰਾਮ ਲੁਭਾਇਆ, ਸਹਾਇਕ ਥਾਣੇਦਾਰ ਸ਼ੇਰ ਬਹਾਦਰ, ਸਹਾਇਕ ਮੁਨਸ਼ੀ ਰਜਿੰਦਰ ਸਿੰਘ, ਜਗਸੀਰ ਸਿੰਘ ਮਾਛੀਕੇ, ਸਮਿਤ ਕੁਮਾਰ, ਵਿਸ਼ਾਲ ਕੁਮਾਰ ਆਦਿ ਹਾਜ਼ਰ ਸਨ।