ਫ਼ਸਲੀ ਵਿਭਿੰਨਤਾ, ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਤੋਂ ਇਲਾਵਾ ਤਕਨੀਕੀ ਜਾਣਕਾਰੀ ਕਿਸਾਨਾਂ ਨਾਲ ਕੀਤੀ ਸਾਂਝੀ-ਡਾ. ਗੁਰਪ੍ਰੀਤ ਸਿੰਘ
ਮੋਗਾ,23 ਮਈ /ਜਗਰਾਜ ਸਿੰਘ ਗਿੱਲ/
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਤੇ ਤਕਨੀਕੀ ਖੇਤੀ ਬਾਰੇ ਜਾਗਰੂਕ ਕਰਨ ਲਈ ਮੋਗਾ ਦਾ ਖੇਤੀਬਾੜੀ ਵਿਭਾਗ ਯੋਗ ਗਤੀਵਿਧੀਆਂ ਕਰ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਮਨਜੀਤ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾ. ਗੁਰਬਾਜ ਸਿੰਘ ਦੀ ਯੋਗ ਅਗਵਾਈ ਹੇਠ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਪਿੰਡ ਲੋਹਾਰਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ।
ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾੳਣ, ਫ਼ਸਲੀ ਵਿੰਭਿਨਤਾ ਅਧੀਨ ਨਰਮੇ, ਮੱਕੀ ਅਤੇ ਮੂੰਗੀ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਹਰੀ ਖਾਦ ਦੇ ਫਾਇਦਿਆਂ ਬਾਰੇ ਦੱਸਿਆ।ਉਨ੍ਹਾਂ ਵਿਭਾਗ ਦੀਆਂ ਵੱਖ-ਵੱਖ ਲਾਹੇਵੰਦ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਤਕਨੀਕੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਜ਼ਮੀਨੀ ਪਾਣੀ ਨੂੰ ਬਚਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਅਮਨਦੀਪ ਸਿੰਘ ਜੂਨੀਅਰ ਤਕਨੀਸ਼ੀਅਨ ਨੇ ਕਿਸਾਨਾਂ ਨੰ ਸਮੈਮ, ਸੀ.ਡੀ.ਪੀ ਅਤੇ ਸੀ.ਆਰ.ਐਮ ਸਕੀਮ ਅਧੀਨ ਖੇਤੀਬਾੜੀ ਮਸ਼ੀਨਰੀ ਤੇ ਮਿਲਣ ਵਾਲੀ ਸਬਸਿਡੀ ਬਾਰੇ ਦੱਸਿਆ। ਗਗਨਦੀਪ ਸਿੰਘ ਏ.ਟੀ.ਐਮ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਦੱਸਿਆ।
ਇਸ ਪ੍ਰੋਗਰਾਮ ਵਿੱਚ ਹੋਰਨਾਂ ਤੋਂ ਇਲਾਵਾ ਸਹਿਕਾਰੀ ਸਭਾ ਪ੍ਰਧਾਨ ਰਾਮ ਸਿੰਘ, ਅੰਗਰੇਜ ਸਿੰਘ, ਗੁਰਮੀਤ ਸਿੰਘ, ਜਗਤਾਰ ਸਿੰਘ, ਬਚਿੱਤਰ ਸਿੰਘ, ਦਰਸ਼ਨ ਸਿੰਘ ਆਦਿ ਕਿਸਾਨ ਹਾਜ਼ਰ ਸਨ।