ਮੋਗਾ (ਜਗਰਾਜ ਸਿੰਘ ਗਿੱਲ)
ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਡਾਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਮੋਗਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਇਸ ਵਾਰ ਦੀ ਲੋਹੜੀ ਦੀ ਸ਼ਾਮ ਸ਼ਹੀਦ ਕਿਸਾਨਾਂ ਦੇ ਨਾਮ ਪ੍ਰੋਗਰਾਮ ਤਹਿਤ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਲੋਹੜੀ ਦੀ ਅੱਗ ਦੇ ਵਿੱਚ ਅਗਨ ਭੇਟ ਕੀਤੀਆਂ ਜਾਣਗੀਆਂ,ਉਨ੍ਹਾਂ ਕਿਹਾ ਕਿ 52 ਦੇ ਕਰੀਬ ਕਿਸਾਨਾਂ ਦੀ ਮੋਰਚੇ ਉਪਰ ਕੁਰਬਾਨੀ ਹੋ ਚੁੱਕੀ ਹੈ ਜਿਸ ਲਈ ਭਾਜਪਾ ਸਰਕਾਰ ਜ਼ਿੰਮੇਵਾਰ ਹੈ,ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਦੇਸ਼ ਭਰ ਦੇ ਕਿਸਾਨਾਂ ਤੋਂ ਮੁਆਫ਼ੀ ਮੰਗੇ ਕਿਉਂਕਿ ਅੰਨਦਾਤਾ ਅਤੇ ਮਜ਼ਦੂਰ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਇਸ ਲਈ ਇਨ੍ਹਾਂ ਦੇ ਨਾਲ ਇਨਸਾਫ਼ ਹੋਣਾ ਚਾਹੀਦਾ ਹੈ ਅਤੇ ਇਨ੍ਹਾਂ ਦੀਆਂ ਸਾਰੀਆਂ ਹੀ ਮੰਗਾਂ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਮੰਗ ਕੇ ਕਿਸਾਨਾਂ ਨੂੰ ਬਣਦਾ ਸਤਿਕਾਰ ਦੇਣਾ ਚਾਹੀਦਾ ਹੈ ਉਨ੍ਹਾਂ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੋਂ ਲੈਕੇ ਵਲੰਟੀਅਰ ਤਕ ਕਿਸਾਨਾਂ ਦੇ ਅੰਦੋਲਨ ਦੇ ਵਿੱਚ ਹਮੇਸ਼ਾਂ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਜਦੋਂ ਤਕ ਇਹ ਕਾਲੇ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਬਿਨਾਂ ਕਿਸੇ ਰਾਜਨੀਤਕ ਮੁਫਾਦ ਤੋਂ ਸਮਰਥਨ ਕਰਦੇ ਰਹਿਣਗੇ।