ਮੋਗਾ 12 ਜਨਵਰੀ (ਜਗਰਾਜ ਸਿੰਘ ਗਿੱਲ)
ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਡਾਲਾ ਨੇ ਅੱਜ ਜਸਵਿੰਦਰ ਸਿੰਘ ਧੂੜਕੋਟ ਟਾਹਲੀਵਾਲਾ ਦੇ ਗ੍ਰਹਿ ਵਿਖੇ ਮੀਟਿੰਗ ਕਰਦੇ ਹੋਏ ਦੱਸਿਆ ਕਿ ਇਸ ਵਾਰ ਦੀ “ਲੋਹੜੀ ਕਿਸਾਨ ਅੰਦੋਲਨ ਦੇ ਨਾਮ” ਤਹਿਤ ਸਾਰੇ ਹੀ ਹਲਕੇ ਦੇ ਵਿਚ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਕਾਲੇ ਕਾਨੂੰਨ ਦੇ ਵਿਰੁੱਧ ਬਿੱਲਾਂ ਦੀਆਂ ਕਾਪੀਆਂ ਲੋਹੜੀ ਦੀ ਅੱਗ ਵਿੱਚ ਜਲਾਈਆਂ ਜਾਣ ਗਿਆ ਇਸ ਤਹਿਤ ਲੜੀਵਾਰ ਲੋਕਾਂ ਅਤੇ ਪਾਰਟੀ ਦੇ ਵਰਕਰਾਂ ਨਾਲ ਮੇਲ ਜੋਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਅੰਦੋਲਨ ਦੇ ਵਿੱਚ ਕਿਸਾਨਾਂ ਦਾ ਸਾਥ ਦਿੱਤਾ ਜਾਵੇ ਇਸ ਸਮੇਂ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ,ਦਵਿੰਦਰ ਸਿੰਘ’ਰਵੀ ,ਅਮਰਜੀਤ ਸਿੰਘ ਕੋਕਰੀ ਫੂਲਾ,ਕੁਲਦੀਪ ਸਿੰਘ ਡਾਲਾ ਅਤੇ ਹੋਰ ਵਰਕਰ ਮੌਜੂਦ ਸਨ