22 ਅਪ੍ਰੈਲ ਤੋਂ 23 ਮਈ, 2022 ਤੱਕ ਲਾਗੂ ਰਹਿਣਗੇ ਆਦੇਸ਼
ਮੋਗਾ, 21 ਅਪ੍ਰੈਲ /ਜਗਰਾਜ ਸਿੰਘ ਗਿੱਲ/
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ/ਬਾਰਵ੍ਹੀਂ ਸ੍ਰੇਣੀ ਟਰਮ-2 ਅਪ੍ਰੈਲ/ਮਈ 2022 ਸਲਾਨਾ ਪ੍ਰੀਖਿਆਵਾਂ ਮਿਤੀ 22 ਅਪ੍ਰੈਲ 2022 ਤੋਂ 23 ਮਈ, 2022 ਤੱਕ ਸਵੇਰ ਅਤੇ ਸ਼ਾਮ ਦੇ ਸੈਸ਼ਨ ਵਿੱਚ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਵੱਲੋਂ ਜਿ਼ਲ੍ਹਾ ਮੋਗਾ ਅੰਦਰ ਸਥਾਪਿਤ ਸਾਰੇ 105 ਪ੍ਰੀਖਿਆ ਕੇਂਦਰਾਂ ਦੇ ਆਸ ਪਾਸ 100 ਮੀਟਰ ਦੇ ਘੇਰੇ ਅੰਦਰ ਉਮੀਦਵਾਰਾਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ `ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਹ ਹੁਕਮ 22-4-2022 ਤੋਂ 23-5-2022 ਤੱਕ ਲਾਗੂ ਰਹਿਣਗੇ।