ਵਿਦਿਆਰਥੀਆਂ ਦੀ ਗਿਣਤੀ ਦੇ ਹਿਸਾਬ ਨਾਲ ਸਕੂਲਾਂ ਵਿਚ ਨਵੀਆਂ ਪੋਸਟਾਂ ਦਿੱਤੀਆਂ ਜਾਣ – ਜੀ.ਟੀ.ਯੂ
ਧਰਮਕੋਟ 17 ਦਸੰਬਰ
(ਰਿੱਕੀ ਕੈਲਵੀ ਜਗਰਾਜ ਗਿੱਲ)
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲਾ ਮੋਗਾ ਦੇ ਪ੍ਰਧਾਨ ਕੇਵਲ ਸਿੰਘ, ਗੁਰਪ੍ਰੀਤ ਅਮੀਵਾਲ , ਕੁਲਦੀਪ ਸਿਂਘ , ਜੱਜਪਾਲ ਬਾਜੇ ਕੇ , ਗੁਰਮੀਤ ਮੋਗਾ , ਹਰਿਦਰ ਸਿਂਘ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿਚ ਰਿਕਾਰਡ ਤੋੜ ਵਾਧਾ ਹੋਇਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਵਿਚ ਦਾਖਲ ਵਿਦਿਆਰਥੀਆਂ ਦੀ ਗਿਣਤੀ ਦੇ ਹਿਸਾਬ ਨਾਲ ਅਧਿਆਪਕਾਂ ਦੇ ਹਰੇਕ ਵਰਗ ਦੀਆਂ ਨਵੀਆਂ ਪੋਸਟਾਂ ਦਿੱਤੀਆਂ ਜਾਣ। ਇਸ ਨਾਲ ਜਿੱਥੇ ਬੇਰੁਜ਼ਗਾਰ ਅਧਿਆਪਕਾਂ ਲਈ ਰੋਜ਼ਗਾਰ ਪੈਦਾ ਹੋਵੇਗਾ ਉਥੇ ਵਿਦਿਆਰਥੀਆਂ ਨੂੰ ਜਮਾਤ ਵਾਈਜ਼ ਤੇ ਵਿਸ਼ੇ ਅਨੁਸਾਰ ਅਧਿਆਪਕ ਮਿਲਣਗੇ ਜਿਸ ਨਾਲ ਸਿੱਖਿਆ ਦੇ ਪੱਧਰ ਵਿਚ ਹੋਰ ਸੁਧਾਰ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲਾਂ ਵਿਚ ਦਾਖਲੇ ਵਿਚ ਵਾਧਾ ਹੋਇਆ ਹੈ, ਇਨ੍ਹਾਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਗਿਣਤੀ ਅਨੁਸਾਰ ਅਧਿਆਪਕਾਂ ਦੀ ਭਰਤੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਰਕਾਰ ਤੋਂ ਤੁਰੰਤ ਨਵੀਆਂ ਪੋਸਟਾਂ ਦਾ ਇਸ਼ਤਿਹਾਰ ਕੱਢ ਕੇ ਭਰਤੀ ਪ੍ਰਕਿਰਿਆ ਜਲਦ ਮੁਕਮੰਲ ਕਰਨ ਦੀ ਮੰਗ ਕੀਤੀ। ਈਟੀਟੀ ਤੋਂ ਮਾਸਟਰ ਕਾਡਰ, ਮਾਸਟਰ ਕਾਡਰ ਤੋਂ ਲੈਕਚਰਾਰ, ਲੈਕਚਰਾਰ ਤੋਂ ਪ੍ਰਿਸੀਪਲ ਦੀਆਂ ਪ੍ਰਮੋਸ਼ਨਾਂ ਵੀ ਜਲਦ ਕਰਨ ਦੀ ਮੰਗ ਆਗੂਆਂ ਨੇ ਕੀਤੀ।