ਧਰਮਕੋਟ 4 ਦਸੰਬਰ(ਜਗਰਾਜ ਲੋਹਾਰਾ,ਗੁਰਪ੍ਰੀਤ ਗਹਿਲੀ)ਪੰਜਾਬ ਦੇ ਲੋਕਾਂ ਨੂੰ ਜਾਗਰੁਕ ਕਰਨ ਅਤੇ ਮੌਜੂਦਾ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਸਤਾਏ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਆਪ ਆਪਣਿਆਂ ਨਾਲ ਮੁਹਿੰਮ ਤਹਿਤ 3 ਸਤੰਬਰ ਦਿਨ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ ਤੇ ਧਰਮਕੋਟ ਵਿਖੇ ਬਾਸੀ ਪੈਲੇਸ ਦੇ ਸਾਹਮਣੇ ਗਰੀਨ ਐਵਨਿਓ ਕਾਲੋਨੀ ਵਿਖੇ ਪਹੁੰਚੇ ਜਿੱਥੇ ਉਹਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਦਾ ਭਰੋਸਾ ਵੀ ਦਿਵਾਇਆ ਅਤੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਦੇ ਦਿਖਾਈਂ ਦੇ ਰਹੀ ਹੈ । ਅਤੇ ਨੌਜਵਾਨ ਨੌਕਰੀ ਤੋਂ ਬੇਰੋਜ਼ਗਾਰ ਫਿਰਦੇ ਹਨ । ਜਿਸ ਕਾਰਨ ਅੱਜ ਦੀ ਨੌਜਵਾਨ ਪੀੜ੍ਹੀ ਵਿਦੇਸ਼ਾਂ ਵੱਲ ਭੱਜ ਰਹੀ ਹੈ । ਇਸ ਸਮੇਂ ਹਲਕਾ ਧਰਮਕੋਟ ਦੇ ਆਪ ਦੇ ਇੰਚਾਰਜ ਸੰਜੀਵ ਕੁਮਾਰ ਕੋਛੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਿੱਲੀ ਚ ਕੇਜਰੀਵਾਲ ਸਰਕਾਰ ਵੱਲੋਂ ਉਥੋਂ ਦੇ ਲੋਕਾਂ ਨੂੰ ਜੋ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਗਏ ਹਨ ਉਨ੍ਹਾਂ ਪ੍ਰਤੀ ਪੰਜਾਬ ਦੇ ਲੋਕਾਂ ਨੂੰ ਜਾਗਰੁਕ ਕਰਨ ਲਈ ਅੱਜ ਹਰਪਾਲ ਸਿੰਘ ਚੀਮਾ ਹਲਕਾ ਧਰਮਕੋਟ ਦੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਤੇ ਦੁਖੀ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਦਸ ਸਾਲ ਅਕਾਲੀ ਭਾਜਪਾ ਗਠਜੋੜ ਸਰਕਾਰ ਦੇ ਰਾਜ ਦਾ ਸੰਤਾਪ ਭੋਗ ਰਹੇ ਹਨ ਜਿਨ੍ਹਾਂ ਦਾ ਖਮਿਆਜ਼ਾ ਉਨ੍ਹਾਂ ਨੂੰ ਕਾਂਗਰਸ ਸਰਕਾਰ ਦੇ ਰਾਜ ਵਿੱਚ ਵੀ ਭੋਗਣਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਤੇ ਪਾਣੀ ਫਿਰ ਚੁੱਕਾ ਹੈ ਤੇ ਲੋਕ ਅੱਕ ਥੱਕ ਚੁੱਕੇ ਹਨ ਕਿਉਂਕਿ ਕਾਂਗਰਸ ਸਰਕਾਰ ਵੀ ਆਪਣੇ ਕੀਤੇ ਵਾਅਦਿਆਂ ਤੋਂ ਮੁਕਰ ਚੁੱਕੀ ਹੈ ਤੇ ਲੋਕ ਜੰਗਲ ਰਾਜ ਮਹਿਸੂਸ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਇਸ ਲਈ ਆਮ ਆਦਮੀ ਪਾਰਟੀ ਵੱਲੋਂ ਆਪ ਅਤੇ ਆਪਣਿਆਂ ਨਾਲ ਮੁਲਾਕਾਤ ਮੁਹਿੰਮ ਸ਼ੁਰੂ ਕੀਤੀ ਗਈ ਹੈ ਇਸ ਲਈ ਹਲਕਾ ਧਰਮਕੋਟ ਦੇ ਸਮੂਹ ਵੋਟਰ ਭਾਰੀ ਇਕੱਠ ਨਾਲ ਧਰਮਕੋਟ ਵਿਖੇ ਪਹੁੰਚੇ । ਇਸ ਸਮੇਂ ਹੋਰਨਾਂ ਤੋਂ ਇਲਾਵਾ ਜਿਲਾ ਪ੍ਰਧਾਨ ਮੋਗਾ ਨਸੀਬ ਬਾਵਾ,ਹੈਰੀ ਪ੍ਰਧਾਨ ਮੁੱਖ ਬੁਲਾਰੇ ਨਵਦੀਪ ਸੰਘਾਂ,ਸੀਨੀਅਰ ਪ੍ਰਧਾਨ ਸੁਰਜੀਤ ਸਿੰਘ ਗਿੱਲ, ਅਜੈਬ ਜਨੇਰ ਨਰਾਇਣ ਔਗੜ ਪਵਨ ਰੈਲੀਆਂ ਪ੍ਰਭਜੀਤ ਸਿੰਘ ਸਮਰਾ ਕੇਵਲ ਸਿੰਘ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ ।