• Thu. Sep 19th, 2024

ਵੋਟਰ ਜਾਗਰੂਕਤਾ ਤਹਿਤ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ

ByJagraj Gill

Oct 28, 2020

 

ਮੋਗਾ 28 ਅਕਤੂਬਰ

(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)

 ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਵੋਟਰ ਜਾਗਰੂਕਤਾ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਸਮੂਹ ਬੂਥ ਲੈਵਲ ਅਫ਼ਸਰਾਂ ਅਤੇ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਗਠਿਤ ਕੀਤੇ ਗਏ ‘ਇਲੈਕਟੋਰਲ ਲਿਟਰੇਸੀ ਕਲੱਬਾਂ’ ਦੇ ਮੈਂਬਰਾਂ ਲਈ ਵੋਟਰ ਜਾਗਰੂਕਤਾ ਵਿਸ਼ੇ ਉੱਤੇ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸਮੂਹ ਬੂਥ ਲੈਵਲ ਅਫ਼ਸਰਾਂ ਅਤੇ ਸਮੂਹ ਮੈਂਬਰਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਹ ਉਪਰਾਲਾ ਪਹਿਲੀ ਵਾਰ ਆਨਲਾਈਨ ਵਿਧੀ ਰਾਹੀਂ ਵੱਡੇ ਪੱਧਰ ’ਤੇ ਕਰਵਾਇਆ ਗਿਆ ਸੀ। ਜੇਤੂ ਉਮੀਦਵਾਰਾਂ ਦਾ ਐਲਾਨ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵੱਲੋਂ ਜਲਦ ਹੀ ਐਲਾਨਿਆ ਜਾਵੇਗਾ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *