13 ਅਗਸਤ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਕੀਤਾ ਜਾਗਰੂਕ
ਮੋਗਾ,10 ਜੁਲਾਈ /ਜਗਰਾਜ ਸਿੰਘ ਗਿੱਲ/
ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਦਿਸ਼ਾ- ਨਿਰਦੇਸ਼ਾਂ ਹੇਠ ਰਾਸ਼ਟਰੀ ਲੋਕ ਅਦਾਲਤ ਮਿਤੀ 13.08.2022 ਨੂੰ ਲਗਾਈ ਜਾ ਰਹੀਂ ਹੈ
ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਪਰਸਨ, ਜਿ਼ਲ੍ਹਾ ਕਾਨੁੂੰਨੀ ਸੇਵਾਵਾਂ ਅਥਾਰਟੀ, ਮੋਗਾ ਮੈਡਮ ਮਨਦੀਪ ਪੰਨੂੰ ਜੀ ਦੇ ਦਿਸ਼ਾ- ਨਿਰਦੇਸ਼ਾਂ ਹੇਠ , ਮਾਣਯੋਗ ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀ ਅਮਰੀਸ਼ ਕੁਮਾਰ ਦੁਆਰਾ ਜਿ਼ਲ੍ਹਾ ਦੇ ਲੀਡ ਬੈਂਕ ਮੈਨੇਜਰਾਂ ਅਤੇ ਬਾਕੀ ਜਿ਼ਲ੍ਹਾ ਦੇ ਬੈਂਕ ਮੈਨੇਜਰਾਂ, ਬੀ.ਐਸ.ਐਨ.ਐਲ ਅਤੇ ਬੀਮਾਂ ਕੰਪਨੀਆਂ ਦੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ ਤਾਂ ਕਿ ਇਸ ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਹੋ ਸਕੇ ਅਤੇ ਵੱਧ ਤੋਂ ਵੱਧ ਲੋੜਵੰਦ ਇਸ ਦਾ ਲਾਹਾ ਲੈ ਸਕਣ ।
ਇਸ ਮੀਟਿੰਗ ਵਿੱਚ ਸ਼੍ਰੀ ਅਮਰੀਸ਼ ਕੁਮਾਰ ਜੀ ਨੇ ਬੈਂਕ ਦੇ ਨੁਮਾਇੰਦੀਆਂ ਨੂੰ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਲਈ ਜਾਗਰੂਕ ਕੀਤਾ। ਇਸ ਮੀਟਿੰਗ ਵਿੱਚ ਲੀਡ ਬੈਂਕ ਅਤੇ ਹੋਰ ਕਈ ਸਰਕਾਰੀ ਬੈਂਕਾਂ ਦੇ ਮੈਨੇਜ਼ਰ ਵੀ ਮੌਜ਼ੂਦ ਸਨ।
ਸ਼੍ਰੀ ਅਮਰੀਸ਼ ਕੁਮਾਰ ਜੀ ਨੇ ਦੱਸਿਆ ਕਿ ਜਿ਼ਲ੍ਹਾ ਮੋਗਾ ਵਿੱਖੇ ਕੇਸਾਂ ਦੇ ਨਿਪਟਾਰੇ ਲਈ ਹਰ ਹਫ਼ਤੇ ਦੇ ਵੱਖ-2 ਦਿਨਾਂ ਨੂੰ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ ਤਾਂ ਜ਼ੋ ਅਦਾਲਤਾਂ ਕੇਸਾਂ ਦੇ ਨਿਪਟਾਰੇ ਲਈ ਵੱਧ ਤੋਂ ਵੱਧ ਕੋਸ਼ਿਸ਼ ਕਰ ਸਕਣ ਅਤੇ ਕੇਸਾਂ ਦਾ ਨਿਪਟਾਰਾ ਕਰਵਾ ਸਕਣ ਤਾਂ ਜ਼ੋ ਆਮ ਲੋਕਾਂ ਨੂੰ ਇਸ ਦਾ ਫਾਇਦਾ ਮਿਲ ਸਕੇ।
ਅੰਤ ਵਿੱਚ ਉਨ੍ਹਾਂ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਦਿਆਂ ਕਿਹਾ ਕਿ ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਫੀਸ ਵਾਪਸ ਮਿਲ ਜ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।
ਉਨ੍ਹਾਂ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਲਾਹ ਜਾਂ ਜਾਣਕਾਰੀ ਲਈ 1968 ਟੋਲ ਫਰੀ ਨੰਬਰ ਡਾਇਲ ਕੀਤਾ ਜਾ ਸਕਦਾ ਹੈ ਜਾਂ ਦਫ਼ਤਰ ਦੇ ਨੰ: 01636-235864 ਤੇ ਸੰਪਰਕ ਕੀਤਾ ਜਾ ਸਕਦਾ ਹੈ।