• Sun. Dec 22nd, 2024

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁੱਟਰ ਵਿਖੇ ‘ਸਫਰ-ਏ-ਸ਼ਹਾਦਤ’ ਪ੍ਰੋਗਰਾਮ ਦਾ ਆਯੋਜਨ

ByJagraj Gill

Dec 19, 2024

ਸੁਨਹਿਰੇ ਭਵਿੱਖ ਲਈ ਅਜਿਹੇ ਉਪਰਾਲੇ ਸਮੇਂ ਦੀ ਲੋੜ – ਬੀਬੀ ਸੰਦੀਪ ਕੌਰ ਖਾਲਸਾ

ਮੋਗਾ, 19 ਦਸੰਬਰ (ਜਗਰਾਜ ਸਿੰਘ ਗਿੱਲ, ਗੁਰਪ੍ਰਸਾਦ ਸਿੰਘ ਸਿੱਧੂ)

ਲਾਗਲੇ ਪਿੰਡ ਬੁੱਟਰ ਦੇ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਸਮੇਤ ਸ਼ਹੀਦ ਹੋਏ ਸਮੂਹ ਸਿੰਘਾਂ, ਸਿੰਘਣੀਆਂ ਅਤੇ ਭੁਝੰਗੀਆਂ ਦੀ ਸ਼ਹਾਦਤ ਨੂੰ ਨਮਨ ਕਰਨ ਦੇ ਮੰਤਵ ਨਾਲ ਬਲਵਿੰਦਰ ਸਿੰਘ ਖਾਲਸਾ (ਯੂ.ਐਸ.ਏ) ਦੇ ਉਪਰਾਲੇ ਸਦਕਾ ਸਫਰ- ਏ-ਸ਼ਹਾਦਤ ਪ੍ਰੋਗਰਾਮ ਦਾ ਆਯੋਜਨ ਸਕੂਲ ਮੁਖੀ ਸ੍ਰੀਮਤੀ ਕਮਲਜੀਤ ਕੌਰ, ਸਕੂਲ ਅਧਿਆਪਕ ਕੈਪਟਨ ਜਸਵੰਤ ਸਿੰਘ ਪੰਡੋਰੀ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਦੀ ਧਰਮ ਪਤਨੀ ਸ੍ਰੀਮਤੀ ਸੰਦੀਪ ਕੌਰ ਖਾਲਸਾ, ਸਰਬਜੀਤ ਕੌਰ ਬਰਾੜ, ਸਰਪੰਚ ਜਗਤਾਰ ਸਿੰਘ, ਸਰਪੰਚ ਸ੍ਰੀਮਤੀ ਕਮਲਜੀਤ ਕੌਰ, ਸਰਪੰਚ ਸ਼੍ਰੀਮਤੀ ਭਿੰਦਰ ਕੌਰ, ਸਾਬਕਾ ਸਰਪੰਚ ਜਗਤਾਰ ਸਿੰਘ, ਪਰਮਜੀਤ ਸਿੰਘ ਭੁੱਲਰ ਬਲਾਕ ਪ੍ਰਧਾਨ, ਹਰਜਿੰਦਰ ਸਿੰਘ ਰੋਡੇ, ਗੁਰਮੇਲ ਸਿੰਘ ਬੌਡੇ, ਪ੍ਰਿੰਸੀਪਲ ਪਰਮਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ ਵੱਖ ਪਿੰਡਾਂ ਦੇ ਮੋਹਤਵਾਰ ਪਤਵੰਤੇ ਵਿਸ਼ੇਸ਼ ਤੌਰ ਹਾਜ਼ਰ ਹੋਏ। ਸਟੇਜ ਦੀ ਸ਼ੁਰੂਆਤ ਮੂਲ ਮੰਤਰ ਨਾਲ ਹੋਈ। ਸਟੇਜ ਦੀ ਸਮੁੱਚੀ ਕਾਰਵਾਈ ਮੈਡਮ ਤਨਜੀਤ ਕੌਰ ਅਤੇ ਵਿਦਿਆਰਥੀ ਵਿਸਾਖਾ ਸਿੰਘ ਨੇ ਬਖੂਬੀ ਨਿਭਾਈ। ਉਪਰੰਤ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ, ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ, ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਤੋਂ ਇਲਾਵਾ ਹੋਰ ਸ਼ਹੀਦਾਂ ਦੀਆਂ ਕਵਿਤਾਵਾਂ, ਵਾਰਾਂ, ਕਵੀਸ਼ਰੀ ਅਤੇ ਕੋਰਿਓਗ੍ਰਾਫੀ ਰਾਹੀਂ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਸੁਮਨ ਭੇਂਟ ਕੀਤੇ ਗਏ। ਇਸ ਮੌਕੇ ਜਿੱਥੇ ਸੁੰਦਰ ਦਸਤਾਰ ਮੁਕਾਬਲੇ ਵੀ ਕਰਵਾਏ ਗਏ, ਉੱਥੇ ਹੀ ਸੁੰਦਰ ਦਸਤਾਰਾਂ ਸਜਾਉਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਵੀ ਤਕਸੀਮ ਕੀਤੇ ਗਏ ਅਤੇ ਵਿਦਿਆਰਥੀਆਂ ਲਈ ਦਸਤਾਰਾਂ ਦੇ ਲੰਗਰ ਵੀ ਲਗਾਏ ਗਏ।ਇਸ ਮੌਕੇ ਬੋਲਦਿਆਂ ਜਿੱਥੇ ਵੱਖ ਵੱਖ ਬੁਲਾਰਿਆਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਉੱਥੇ ਹੀ ਆਪਣੇ ਸੰਬੋਧਨ ਵਿੱਚ ਸ੍ਰੀਮਤੀ ਸੰਦੀਪ ਕੌਰ ਖਾਲਸਾ ਨੇ ਕਿਹਾ ਕਿ ਭਾਈ ਬਲਵਿੰਦਰ ਸਿੰਘ ਖਾਲਸਾ ਦੇ ਉਪਰਾਲੇ ਸਦਕਾ ਸਕੂਲ ਸਟਾਫ ਵੱਲੋਂ ਜੋ ਪ੍ਰੋਗਰਾਮ ਉਲੀਕਿਆ ਗਿਆ ਹੈ ਉਹ ਸਲਾਘਾਯੋਗ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਅਜਿਹੇ ਪ੍ਰੋਗਰਾਮ ਦੀ ਬਹੁਤ ਵੱਡੀ ਲੋੜ ਹੈ। ਉਹਨਾਂ ਕਿਹਾ ਕਿ ਜਿੱਥੇ ਨਸ਼ੇ ਨੇ ਪੰਜਾਬ ਦੀ ਜਵਾਨੀ ਨੂੰ ਆਪਣੀ ਗ੍ਰਿਫਤ ਵਿੱਚ ਲੈ ਲਿਆ ਹੈ ਉੱਥੇ ਹੀ

ਅੱਜ ਦੀ ਜਵਾਨੀ ਆਪਣੇ ਸ਼ਹੀਦਾਂ ਅਤੇ ਪੁਰਖਿਆਂ ਦੇ ਪਾਏ ਪੂਰਨਿਆਂ ਤੋਂ ਕੁਰਾਹੇ ਪੈ ਰਹੀ ਹੈ, ਵਿਦੇਸ਼ ਜਾਣ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ, ਨੌਜਵਾਨ ਆਪਣੇ ਮਾਣ ਮੱਤੇ ਇਤਿਹਾਸ ਤੋਂ ਦੂਰ ਹੁੰਦੇ ਜਾ ਰਹੇ ਹਨ, ਉਹਨਾਂ ਕਿਹਾ ਕਿ ਸਕੂਲਾਂ ਵਿੱਚ ਪੜ੍ਹ ਰਹੇ ਬੱਚੇ ਆਉਣ ਵਾਲੇ ਭਵਿੱਖ ਦੀ ਵਾਂਗ ਡੋਰ ਸੰਭਾਲਣਗੇ, ਜਿਸ ਤਰ੍ਹਾਂ ਸੀਨੀਅਰ ਸੈਕੰਡਰੀ ਸਕੂਲ ਲੜਕੇ ਬੁੱਟਰ ਵਿਖੇ ਸਫਰ-ਏ-ਸ਼ਹਾਦਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ ਇਸੇ ਤਰ੍ਹਾਂ ਹਰ ਪਿੰਡ ਦੇ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅਜਿਹੇ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਛੋਟੀ ਉਮਰ ਤੋਂ ਹੀ ਵਿਦਿਆਰਥੀ ਆਪਣੇ ਇਤਿਹਾਸ ਤੋਂ ਜਾਣੂ ਹੋ ਸਕਣ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਹਿੱਤਾਂ ਲਈ ਅੱਗੇ ਆਉਣ। ਉਪਰੰਤ ਜਿੱਥੇ ਦਸਵੀਂ ਅਤੇ ਬਾਰਵੀਂ ਜਮਾਤ ਵਿੱਚੋਂ ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਉਥੇ ਹੀ ਪਹੁੰਚੀਆਂ ਵੱਖ-ਵੱਖ ਸ਼ਖਸ਼ੀਅਤਾਂ ਨੂੰ ਸਮੂਹ ਸਟਾਫ ਵੱਲੋਂ ਸਨਮਾਨ ਚਿੰਨ ਦਿੱਤੇ ਗਏ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਜਥੇ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ ਤਾਂ ਜੋ ਵਿਦਿਆਰਥੀ ਆਪਣੀ ਵਿਰਾਸਤੀ ਖੇਡ ਤੋਂ ਜਾਣੂ ਹੋ ਸਕਣ। ਸਕੂਲ ਮੁਖੀ ਸ੍ਰੀਮਤੀ ਕਮਲਜੀਤ ਕੌਰ ਅਤੇ ਅਧਿਆਪਕ ਕੈਪਟਨ ਜਸਵੰਤ ਸਿੰਘ ਪੰਡੋਰੀ ਨੇ ਆਏ ਹੋਏ ਸਮੂਹ ਮਹਿਮਾਨਾ ਅਤੇ ਭਾਈ ਬਲਵਿੰਦਰ ਸਿੰਘ ਖਾਲਸਾ ਯੂ.ਐਸ.ਏ ਦਾ ਧੰਨਵਾਦ ਕੀਤਾ। ਉਨਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਈ ਬਲਵਿੰਦਰ ਸਿੰਘ ਖਾਲਸਾ ਯੂਐਸਏ ਵੱਲੋਂ ਲਗਾਤਾਰ ਸਕੂਲ ਵਿੱਚ ਅਜਿਹੇ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ਨਾਲ ਜਿੱਥੇ ਵਿਦਿਆਰਥੀਆਂ ਨੂੰ ਚੰਗੀ ਸੇਧ ਮਿਲਦੀ ਹੈ ਉੱਥੇ ਹੀ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ।ਇਸ ਮੌਕੇ ਸੁਖਮੰਦਰ ਸਿੰਘ, ਦਰਸ਼ਨ ਸਿੰਘ, ਗਗਨਦੀਪ ਸਿੰਘ, ਸਤਨਾਮ ਸਿੰਘ, ਜਗਦੀਪ ਸਿੰਘ, ਸਰਬਜੋਤ ਸਿੰਘ, ਸ਼੍ਰੀਮਤੀ ਰਵੀਜੋਤ ਕੌਰ, ਸ਼੍ਰੀਮਤੀ ਤਨਜੀਤ ਕੌਰ, ਸ੍ਰੀਮਤੀ ਸੁਖਜੀਤ ਕੌਰ, ਸ਼੍ਰੀਮਤੀ ਮੋਨਾ ਰਾਣੀ, ਸ੍ਰੀਮਤੀ ਮਨਪ੍ਰੀਤ ਕੌਰ, ਸ੍ਰੀਮਤੀ ਸੈਰਿਸ਼ ਚੁੱਘ, ਸ਼੍ਰੀਮਤੀ ਪਰਮਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਪਤਵੰਤੇ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *