ਕੋਟ ਈਸੇ ਖਾਂ { ਜਗਰਾਜ ਲੋਹਾਰਾ } ਵਿਸ਼ਵ ਭਰ ਵਿੱਚ ਫੈਲੀ ਹੋਈ ਕਰੋਨਾ ਮਹਾਂਮਾਰੀ ਲੋਕਾਂ ਦਾ ਕਾਰੋਬਾਰ ਠੱਪ ਕਰਕੇ ਰੱਖ ਦਿੱਤਾ ਹੈ ਇਸੇ ਕਰਕੇ ਵੱਡੇ ਤੋਂ ਲੈ ਕੇ ਛੋਟੇ ਕਾਰੋਬਾਰਾਂ ਦੇ ਵਪਾਰੀਆਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਇਸ ਦੇ ਨਾਲ ਹੀ ਦੋ ਵਕਤ ਦੀ ਰੋਟੀ ਕਮਾਉਣ ਵਾਲੇ ਮਜ਼ਦੂਰ ਦਿਹਾੜੀਦਾਰਾਂ ਦਾ ਗੁਜ਼ਾਰਾ ਕਰਨਾ ਬੜਾ ਹੀ ਮੁਸ਼ਕਲ ਹੋ ਗਿਆ ਹੈ । ਜਿਸ ਨੂੰ ਦੇਖਦਿਆਂ ਹੋਇਆਂ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਮੁਹਿੰਮ ਚਲਾਈ ਗਈ । ਉਸੇ ਹੀ ਲੜੀ ਦੇ ਤਹਿਤ ਹਲਕਾ ਧਰਮਕੋਟ ਤੋਂ ਵਿਧਾਇਕ ਸ: ਸੁਖਜੀਤ ਸਿੰਘ ਲੋਹਗੜ੍ਹ ਦੀ ਯੋਗ ਅਗਵਾਈ ਹੇਠ ਅੱਜ ਕੋਟ ਈਸੇ ਖਾਂ ਵਿਖੇ ਕਾਂਗਰਸ ਦੇ ਯੂਥ ਆਗੂ ਬਿਕਰਮਜੀਤ ਸਿੰਘ ਬਿੱਲਾ ਅਤੇ ਉਨ੍ਹਾਂ ਦੀ ਧਰਮ ਪਤਨੀ ਸਿਮਰਨਜੀਤ ਕੌਰ ਵੱਲੋਂ ਵੀ ਅੱਜ ਵਾਰਡ ਨੰਬਰ 11 ਦੇ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਬੀਬੀ ਸਿਮਰਨਜੀਤ ਕੌਰ ਨੇ ਕਿਹਾ ਕਿ ਐਮ ਐਲ ਏ ਸ: ਸੁਖਜੀਤ ਸਿੰਘ ਲੋਹਗੜ੍ਹ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਅਸੀਂ ਤਨਦੇਹੀ ਨਾਲ ਨਿਭਾ ਰਹੇ ਹਾਂ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਹੋ ਕੇ ਯੋਗਦਾਨ ਪਾਵਾਂਗੇ । ਇਸ ਮੌਕੇ ਉਨ੍ਹਾਂ ਲੋਹਗੜ੍ਹ ਸਾਹਿਬ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਕਿੱਟਾਂ ਭੇਜ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਹਮੇਸ਼ਾ ਹੀ ਲੋੜਵੰਦ ਪਰਿਵਾਰਾਂ ਲਈ ਫਿਕਰਮੰਦ ਰਹਿੰਦੇ ਹਨ