ਮੋਗਾ (ਗੁਰਪ੍ਰਸਾਦ ਸਿੱਧੂ) ਸ਼੍ਰੋਮਣੀ ਅਕਾਲੀ ਦਲ ਦੀ ਕੱਲ੍ਹ ਇਤਿਹਾਸਕ ਰੈਲੀ ਕੇ ਕਿੱਲੀ ਚਾਹਲਾ ਵਿੱਚ ਹੋਣ ਜਾ ਰਹੀ ਹੈ ਜਿਸ ਵਿੱਚੋਂ ਹਲਕਾ ਧਰਮਕੋਟ ਦੇ ਲੋਕ ਵੱਧ ਚੜ੍ਹ ਕੇ ਸ਼ਿਰਕਤ ਕਰਨਗੇ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਾਬਾ ਅਵਤਾਰ ਸਿੰਘ ਜੀ ਫੌਜੀ ਅਤੇ ਸਰਕਲ ਪ੍ਰਧਾਨ ਬੂਟਾ ਸਿੰਘ ਦੌਲੇਵਾਲਾ ਨੇ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਤਾਵਲੇ ਹਨ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੀ ਸਰਕਾਰ ਜਲਦ ਤੋਂ ਜਲਦ ਬਣੇ ।ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਦੇ ਵਿੱਚ ਸਭ ਤੋਂ ਮੋਹਰੀ ਰਹੀ ਹੈ । ਕੱਲ ਨੂੰ ਹੋਣ ਜਾ ਰਹੀ ਰੈਲੀ ਦੇ ਵਿੱਚ ਹਲਕੇ ਵਿੱਚੋ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰੈਲੀ ਵਿੱਚ ਪਹੁੰਚਣਗੇ । ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਵਿਚ ਵੱਡਾ ਜੋਸ਼ ਦੇਖਿਆ ਜਾ ਰਿਹਾ ਹੈ । ਦੂਰ ਦੇ ਸਮਰਥਕਾਂ ਨੇ ਤਾਂ ਅੱਜ ਹੀ ਆ ਕੇ ਰੈਲੀ ਵਾਲੀ ਥਾਂ ਤੇ ਡੇਰੇ ਲਾਏ ਹੋਏ ਹਨ । ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਨਿਗਰਾਨੀ ਹੇਠ ਪੂਰੀਆਂ ਤਿਆਰੀਆਂ ਕਰ ਦਿੱਤੀਆਂ ਗਈਆਂ ਹਨ ।
Leave a Reply