ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਦੀਆਂ ਚੋਣਾਂ ਵਿੱਚ ਪੰਜਾਹ ਵਾਰਡਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰੇਗਾ – ਸੰਨੀ ਗਿੱਲ 

ਮੋਗਾ 12 ਮਈ (ਜਗਰਾਜ ਸਿੰਘ ਗਿੱਲ) 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਆਪਣੇ ਪੰਜਾਹ ਵਾਰਡਾਂ ਵਿੱਚ ਹੀ ਉਮੀਦਵਾਰ ਖੜ੍ਹੇ ਕਰੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਆਪਣਾ ਮੇਅਰ ਚੁਣਕੇ ਸ਼ਹਿਰ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾਇਆ ਜਾਵੇਗਾ ਅਤੇ ਨਗਰ ਨਿਗਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੇ ਨਾਲ ਨਾਲ ਵਾਰਡਾਂ ਦੇ ਦੂਸਰੀਆਂ ਪਾਰਟੀਆਂ ਦੇ ਕੌਂਸਲਰਾਂ ਨਾਲ ਜੋ ਸਿਆਸੀ ਰੋਟੀਆਂ ਸੇਕਣ ਲਈ ਆਪ ਸਰਕਾਰ ਨੇ ਕੀਤਾ ਹੈ ਉਸ ਨੂੰ ਖਤਮ ਕਰਕੇ ਇੱਕ ਸਦਭਾਵਨਾ ਭਰਿਆ ਮਾਹੌਲ ਸਿਰਜਿਆ ਜਾਵੇਗਾ।

ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਧੱਕੇਸ਼ਾਹੀ ਕਰਕੇ ਕਾਂਗਰਸੀ ਮੇਅਰ ਦੀ ਕੁਰਸੀ ਹਥਿਆਕੇ ਨਗਰ ਨਿਗਮ ਤੇ ਕਾਬਜ ਤਾਂ ਹੋ ਗਏ ਪਰ ਕਾਬਜ ਹੁੰਦੇ ਹੀ ਨਗਰ ਨਿਗਮ ਨੂੰ ਭ੍ਰਿਸ਼ਟਾਚਾਰ ਦਾ ਕੇਂਦਰ ਬਣਾ ਦਿੱਤਾ ਅਤੇ ਸ਼ਹਿਰ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸਦੇ ਰਹਿ ਗਏ ਅਤੇ ਜੇਕਰ ਆਪ ਸਰਕਾਰ ਵੱਲੋਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿੱਚ ਕੋਈ ਧੱਕੇਸ਼ਾਹੀ ਕੀਤੀ ਤਾਂ ਉਸਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ ਤੇ ਕਿਸੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਮੋਗਾ ਤੇ ਮੁੜ ਤੋਂ ਕਾਬਜ ਹੋਣ ਲਈ ਆਪ ਸਰਕਾਰ ਦੇ ਨੁਮਾਇੰਦਿਆਂ ਨੇ ਕਈ ਚਾਲਾਂ ਚੱਲੀਆਂ ਪਰ ਉਹ ਇੱਕ ਵੀ ਚਾਲ ਵਿੱਚ ਸਫਲ ਨਹੀਂ ਹੋਏ ਅਤੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਉਲਟੀ ਫਿਟਕਾਰ ਪਾਈ ਗਈ। ਸੰਨੀ ਗਿੱਲ ਨੇ ਕਿਹਾ ਕਿ ਪਹਿਲਾਂ ਗਲਤ ਵਾਰਡਬੰਦੀ ਕੀਤੀ ਗਈ ਉਸ ਤੋਂ ਬਾਅਦ ਸ਼੍ਰੈਣੀ ਵੰਡ ਗਲਤ ਕੀਤੀ ਗਈ ਜਿਸਨੇ ਇਹ ਸ਼ਾਬਤ ਕਰ ਦਿੱਤਾ ਕਿ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਪ ਵਾਲੇ ਆਪਣੀ ਹਾਰ ਕਬੂਲ ਕਰ ਚੁੱਕੇ ਹਨ ।

Leave a Reply

Your email address will not be published. Required fields are marked *