ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ
ਧਰਮਕੋਟ, 13 ਅਪ੍ਰੈਲ (ਜਗਰਾਜ ਸਿੰਘ ਗਿੱਲ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਪਾਰਟੀ ਹਾਈ ਕਮਾਂਡ ਵੱਲੋਂ ਵੱਖ-ਵੱਖ ਲੋਕ ਸਭਾ ਹਲਕਿਆਂ ਤੋਂ ਸੱਤ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ, ਜਿਸ ਵਿੱਚ ਲੋਕ ਸਭਾ ਹਲਕਾ ਫਰੀਦਕੋਟ ਤੋਂ ਰਾਜਵਿੰਦਰ ਸਿੰਘ ਧਰਮਕੋਟ ਨੂੰ ਉਮੀਦਵਾਰ ਨਿਯੁਕਤ ਕੀਤਾ ਗਿਆ ਹੈ। ਜਿਸ ਨਾਲ ਸਮੁੱਚੇ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਰਾਜਵਿੰਦਰ ਦੇ ਘਰ ਅਕਾਲੀ ਆਗੂਆਂ ਅਤੇ ਵਰਕਰਾਂ ਦਾ ਵਧਾਈ ਦੇਣ ਲਈ ਤਾਂਤਾ ਲੱਗਾ ਹੋਇਆ ਹੈ। ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਰਾਜਵਿੰਦਰ ਸਿੰਘ ਧਰਮਕੋਟ ਨੇ ਜਿੱਥੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਉੱਥੇ ਹੀ ਲੋਕ ਸਭਾ ਹਲਕਾ ਫਰੀਦਕੋਟ ਦੇ ਵੱਖ-ਵੱਖ ਹਲਕਿਆਂ ਤੋਂ ਹਲਕਾ ਇੰਚਾਰਜਾਂ ਸਮੂਹ ਆਗੂਆਂ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ, ਜੋ ਉਨਾਂ ਦੀ ਉਮੀਦਵਾਰੀ ਲਈ ਅਰਦਾਸਾਂ ਕਰਦੇ ਰਹੇ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਧਰਮਕੋਟ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਉਨਾਂ ਦੀ ਸਮੁੱਚੀ ਟੀਮ ਵੱਲੋਂ ਜੋ ਵਿਸ਼ਵਾਸ ਮੇਰੇ ਉੱਪਰ ਜਤਾਇਆ ਗਿਆ ਹੈ, ਪਰਮਾਤਮਾ ਦੀ ਕਿਰਪਾ ਅਤੇ ਸਮੂਹ ਵੋਟਰਾਂ ਦੇ ਸਪੋਰਟ ਨਾਲ ਲੋਕ ਸਭਾ ਹਲਕਾ ਫਰੀਦਕੋਟ ਦੀ ਸ਼ੀਟ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਝੋਲੀ ਵੱਡੀ ਲੀਡ ਨਾਲ ਜਿੱਤ ਕੇ ਪਾਵਾਂਗੇ।
Leave a Reply